ਖੰਨਾ, 30 ਦਸੰਬਰ (ਹਰਜਿੰਦਰ ਸਿੰਘ ਲਾਲ)-ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਖੰਨਾ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖੰਨਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਦਸਵੇਂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਖੰਨਾ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਭਾਗ ਲਿਆ | ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸਾਂਝੇ ਤੌਰ ਤੇ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਅਤੇ ਨਗਰ ਕੀਰਤਨ 4 ਜਨਵਰੀ ਨੂੰ ਸਜਾਉਣ ਦਾ ਮਤਾ ਪਾਸ ਕੀਤਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਕਿਹਾ ਜਦ ਕਿ ਮਿਲ ਗੋਭਾ ਕੈਲੰਡਰ ਅਨੁਸਾਰ ਇਤਿਹਾਸਕ ਦਿਹਾੜਿਆਂ ਨੂੰ ਲੈ ਕੇ ਕੌਮ ਵਿਚ ਭੰਬਲਭੂਸੇ ਵਾਲੀ ਸਥਿਤੀ ਬਣੀ ਰਹਿੰਦੀ ਹੈ | ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਦੁਬਿਦਾ ਚੋਂ ਕੱਢਿਆ ਜਾਵੇ ਅਤੇ ਪੱਕੇ ਤੌਰ 'ਤੇ 5 ਜਨਵਰੀ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਆਦੇਸ਼ ਜਾਰੀ ਕੀਤਾ ਜਾਵੇ | ਇਸ ਮੌਕੇ ਅਵਤਾਰ ਸਿੰਘ ਕੈਂਥ ਸਕੱਤਰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਕਰਮਜੀਤ ਸਿੰਘ ਪ੍ਰਧਾਨ ਗੁਰਦੁਆਰਾ ਭਗਤ ਨਾਮਦੇਵ ਲਲਹੇੜੀ ਰੋਡ, ਖੰਨਾ, ਤਜਿੰਦਰ ਸਿੰਘ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ, ਮਲਕੀਤ ਸਿੰਘ ਗੁਰਦੁਆਰਾ ਗੁਰੂ ਅਰਜਨ ਦੇਵ ਸਾਹਿਬ, ਮਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖੰਨਾ, ਗੁਰਦੁਆਰਾ ਭਾਈ ਬਚਿੱਤਰ ਸਿੰਘ, ਗੁਰਦੁਆਰਾ ਬਾਬਾ ਜੀਵਨ ਸਿੰਘ ਪੀਰ ਖਾਨਾ ਰੋਡ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਖੰਨਾ, ਮੈਨੇਜਰ ਉਪਿੰਦਰ ਸਿੰਘ ਗੁਰਦੁਆਰਾ ਸਿੰਘ ਸਭਾ ਖੰਨਾ, ਹਰਬੰਸ ਸਿੰਘ ਰੋਸਾ ਗੁਰਦੁਆਰਾ ਸੁੱਖ ਸਾਗਰ ਸਾਹਿਬ ਸਮਾਧੀ ਰੋਡ ਖੰਨਾ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਖੰਨਾ, ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਕਿ੍ਸ਼ਨਾ ਨਗਰ ਖੰਨਾ, ਗੁਰਦੁਆਰਾ ਰਾਮਗੜ੍ਹੀਆ ਭਵਨ ਖੰਨਾ, ਗੁਰਦੁਆਰਾ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ |