21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਚੇਅਰਮੈਨ ਜੱਸੀ ਕਿਸ਼ਨਗੜ੍ਹ ਦੇ ਗ੍ਰਹਿ ਵਿਖੇ ਕਾਂਗਰਸ ਦਾ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 31-12-2025
ਬੀਜਾ, 30 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਇਥੋਂ ਦੇ ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦਾ 141ਵਾਂ ਸਥਾਪਨਾ ਦਿਵਸ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਗੁਰਕੀਰਤ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਇਕੋ-ਇਕ ਅਜਿਹੀ ਪਾਰਟੀ ਹੈ, ਜਿਸ ਦੇ ਨੇਤਾ ਆਪਣੀਆਂ ਜਾਨਾਂ ਦੇ ਕੇ ਲੋਕਾਂ ਦੀਆਂ ਜਾਨਾਂ ਦੀ ਰੱਖਿਆ ਕਰਦੇ ਹਨ | ਕਾਂਗਰਸ ਨੇ ਭਾਰਤ ਨੂੰ ਯੂਨਾਈਟਿਡ ਕਿੰਗਡਮ ਤੋਂ ਆਜ਼ਾਦੀ ਲਈ ਅਗਵਾਈ ਕੀਤੀ ਅਤੇ ਬਿ੍ਟਿਸ਼ ਸਾਮਰਾਜ ਵਿਚ ਮਹੱਤਵਪੂਰਨ ਤੌਰ 'ਤੇ ਪ੍ਰਭਾਵਿਤ ਕੀਤਾ | ਇਸ ਮੌਕੇ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ, ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਵਿਕਾਸ ਮਹਿਤਾ, ਪਵਨਦੀਪ ਸਿੰਘ ਭੁਮੱਦੀ ਮੈਂਬਰ ਬਲਾਕ ਸੰਮਤੀ, ਚਰਨ ਸਿੰਘ ਗੱਗੜਮਾਜਰਾ, ਪ੍ਰਧਾਨ ਪਵਿੱਤਰ ਸਿੰਘ ਭੁਮੱਦੀ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਮੋਹਨਪੁਰ, ਇੰਦਰਜੀਤ ਸਿੰਘ ਦਹਿੜੂ, ਸੁਖਜੀਤ ਸਿੰਘ ਜਸਪਾਲੋ, ਗੁਰਮੁੱਖ ਸਿੰਘ ਮਹਿੰਦੀਪੁਰ, ਗੁਰਨਾਮ ਸਿੰਘ, ਬਲਜੀਤ ਸਿੰਘ ਕਾਹਲੋਂ ਬਿੱਟੂ ਕੋਟ ਸੇਖੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਥਕ ਸ਼ਕਤੀ ਨੂੰ ਇਕੱਠਾ ਕਰਨ ਲਈ ਤਿਆਗ ਜ਼ਰੂਰੀ- ਜਥੇਦਾਰ ਕਰੌਦੀਆਂ ਤੇ ਘਲੋਟੀ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਨੇ ਚੁੱਕੇ ਕਦਮ
Ad Position 24