21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਗਰ ਕੀਰਤਨ ਦੇ ਸੰਬੰਧ ਵਿਚ ਮੈਨੇਜਰ ਝਬਾਲ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 31-12-2025
ਬੀਜਾ, 30 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ 3 ਜਨਵਰੀ ਦਿਨ ਸ਼ਨੀਵਾਰ ਨੂੰ ਵਿਸ਼ਾਲ ਨਗਰ ਕੀਰਤਨ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਹੇਠ ਸਜਾਏ ਜਾਣਗੇ |
ਨਗਰ ਕੀਰਤਨ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਵਲੋਂ ਗੁਰਦੁਆਰਾ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਸੇਵਾਦਾਰਾਂ ਨਾਲ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਇਸ ਸਮੇਂ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਦੀ ਸਮੂਹ ਸੇਵਾਦਾਰਾਂ ਅਤੇ ਕੀਰਤਨੀਏ, ਪ੍ਰਚਾਰਕ, ਕਥਾਵਾਚਕ, ਗ੍ਰੰਥੀ ਸਿੰਘ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਨਗਰ ਕੀਰਤਨ ਦੇ ਸਬੰਧ ਵਿਚ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ | ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਭਾਈ ਰਜਿੰਦਰ ਸਿੰਘ ਕਰਤਾਰਪੁਰ ਵਾਲੇ, ਸੀਨੀਅਰ ਮੁਲਾਜ਼ਮ ਜਸਪਾਲ ਸਿੰਘ ਪੂਰਬਾ, ਰਣਜੀਤ ਸਿੰਘ ਪਾਇਲ, ਸੁਖਜੀਤ ਸਿੰਘ ਮੱਲੇਵਾਲ, ਗੁਰਵੀਰ ਸਿੰਘ ਲੱਖੀ ਜੱਲ੍ਹਾ, ਗ੍ਰੰਥੀ ਗਿਆਨੀ ਕੁਲਦੀਪ ਸਿੰਘ, ਰਾਗੀ ਮਨਦੀਪ ਸਿੰਘ, ਅਜੀਤ ਸਿੰਘ ਬੱਬੀ, ਪਿ੍ਤਪਾਲ ਸਿੰਘ, ਹਰਿੰਦਰ ਸਿੰਘ ਹੈਰੀ, ਮੋਤੀ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ ਘੁੰਗਰਾਲੀ ਰਾਜਪੂਤਾਂ, ਨੇਤਰ ਸਿੰਘ, ਪ੍ਰੇਮ ਸਿੰਘ ਚਾਹਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦੇ ਬਦਲੇ ਨਵੇਂ ਕਾਨੂੰਨ ਨਾਲ ਰੋਜ਼ਗਾਰ ਹੱਕਾਂ 'ਤੇ ਸਿੱਧਾ ਹਮਲਾ- ਸੁਖਵਿੰਦਰ ਦੌਲਤਪੁਰ ਅਗਲੀ ਖ਼ਬਰ ਪੰਥਕ ਸ਼ਕਤੀ ਨੂੰ ਇਕੱਠਾ ਕਰਨ ਲਈ ਤਿਆਗ ਜ਼ਰੂਰੀ- ਜਥੇਦਾਰ ਕਰੌਦੀਆਂ ਤੇ ਘਲੋਟੀ
Ad Position 24