23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ ਦਿਵਸ <br/>

Ad Position 21
No active advertisement
ਅਜੀਤ ਡੈਸਕ 01-06-2025
ਭਦੌੜ, 31 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸਲੋਗਨ ਰਾਈਟਿੰਗ ਰਾਹੀਂ ਤੰਬਾਕੂ ਦੀ ਵਰਤੋਂ ਕਰਨ ਦੇ ਮਾੜੇ ਪ੍ਰਭਾਵਾਂ ਬਾਰੇ ਰੌਸ਼ਨੀ ਪਾਉਂਦਿਆਂ ਇਸ ਦੀ ਵਰਤੋਂ ਨਾ ਕਰਨ ਦਾ ਅਰਥ ਭਰਪੂਰ ਸੰਦੇਸ਼ ਦਿੱਤਾ | ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੀ ਸ਼ੁਰੂਆਤ ਕਰਦਿਆਂ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਤੰਬਾਕੂ ਅਨੇਕਾਂ ਨਾਮੁਰਾਦ ਬਿਮਾਰੀਆਂ ਦੀ ਜਨਨੀ ਹੈ | ਮੂੰਹ, ਗਲੇ ਤੇ ਫੇਫੜਿਆਂ ਦੇ ਕੈਂਸਰ ਅਤੇ ਸਾਹ ਵਰਗੀਆਂ ਅਨੇਕਾਂ ਬਿਮਾਰੀਆਂ ਕਾਰਨ ਹਰ ਸਾਲ ਲੱਖਾਂ ਲੋਕ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਤੰਬਾਕੂ ਨੂੰ ਜਗਤ ਜੂਠ ਆਖਦਿਆਂ ਇਸ ਦੀ ਕਿਸੇ ਵੀ ਰੂਪ ਵਿਚ ਵਰਤੋਂ ਨਾ ਕਰਨ ਦੀ ਹਰ ਸਿੱਖ ਲਈ ਸਖ਼ਤ ਮਨਾਹੀ ਕੀਤੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਗੁਰੂ ਸਾਹਿਬ ਦਾ ਘੋੜਾ ਤੰਬਾਕੂ ਦੇ ਖੇਤ ਵਿਚ ਨਹੀਂ ਵੜਿਆ ਸੀ ਜਿਸ ਤੋਂ ਤੰਬਾਕੂ ਦੇ ਮਾਰੂ ਅਸਰ ਦਾ ਸੁਨੇਹਾ ਮਿਲਦਾ ਹੈ | ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ 'ਤੇ ਰੌਸ਼ਨੀ ਪਾਉਂਦਿਆਂ ਇਸ ਬਾਰੇ ਆਪਣੇ ਪਰਿਵਾਰਾਂ ਅਤੇ ਆਲ਼ੇ ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ | ਸਮਾਗਮ ਨੂੰ ਸਮੇਟਦਿਆਂ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਨੇ ਵਲੰਟੀਅਰਾਂ ਨੂੰ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਲਈ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ | ਉਨ੍ਹਾਂ ਨੇ ਸਪਸ਼ਟ ਕੀਤਾ ਕਿ ਤੰਬਾਕੂ ਜਿੱਥੇ ਸੇਵਨ ਕਰਨ ਵਾਲਿਆਂ ਲਈ ਜਾਨਲੇਵਾ ਸਾਬਤ ਹੋਇਆ ਹੈ ਉੱਥੇ ਸਿਗਰਟ ਬੀੜੀਆਂ ਦੇ ਧੰੂਏਾ ਵਿਚ ਸਾਹ ਲੈਣ ਵਾਲੇ ਹੋਰ ਲੱਖਾਂ ਲੋਕ ਵੀ ਇਸ ਦਾ ਖ਼ਮਿਆਜ਼ਾ ਖ਼ਾਹ ਮਖਾਹ ਭੁਗਤਣ ਲਈ ਮਜਬੂਰ ਹਨ | ਇਹ ਸਮਾਗਮ ਹਾਜ਼ਰੀਨ ਨੂੰ ਆਪਣਾ ਸੁਨੇਹਾ ਦੇਣ ਵਿਚ ਪੂਰੀ ਤਰ੍ਹਾਂ ਸਫਲ ਰਿਹਾ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24