ਬਰਨਾਲਾ, 31 ਮਈ (ਰਾਜ ਪਨੇਸਰ)-ਥਾਣਾ ਸਦਰ ਬਰਨਾਲਾ ਵਲੋਂ ਇਕ ਵਿਅਕਤੀ ਨੂੰ 14 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਨਜੀਤ ਸਿੰਘ ਪੱੁਤਰ ਗੁਰਨਾਮ ਸਿੰਘ ਵਾਸੀ ਕਲੰਦਰ (ਫ਼ਾਜ਼ਿਲਕਾ) ਹਾਲ ਆਬਾਦ ਬਰਨਾਲਾ ਜੋ ਕਿ ਨਸ਼ਾ ਵੇਚਣ ਦਾ ਆਦੀ ਹੈ | ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਸੇਖਾ-ਫਰਵਾਹੀ ਿਲੰਕ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ ਤਾਂ ਉਕਤ ਵਿਅਕਤੀ ਪੈਦਲ ਆ ਰਿਹਾ ਸੀ | ਇਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਇਸ ਕੋਲੋਂ 14 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਉੱਧਰ ਪੁਲਿਸ ਕਾਰਵਾਈ ਅਨੁਸਾਰ ਮੁਲਜ਼ਮ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |