23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਠੀਕਰੀਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਮਹਿਲ ਕਲਾਂ, 31 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਕਿ੍ਸ਼ੀ ਵਿਗਿਆਨ ਕੇਂਦਰ ਬਰਨਾਲਾ ਵਲੋਂ ਪਿੰਡ ਠੀਕਰੀਵਾਲਾ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ: ਜੇ.ਪੀ.ਐੱਸ. ਗਿੱਲ, ਨਿਰਦੇਸ਼ਕ ਪਸਾਰ ਸਿੱਖਿਆ, ਡਾ: ਆਰ.ਐੱਸ. ਗਰੇਵਾਲ ਅਤੇ ਡਾ: ਪਰਮਿੰਦਰ ਚਾਵਲਾ ਏ.ਡੀ.ਈ., ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਨੇ ਸ਼ਮੂਲੀਅਤ ਕਰਕੇ ਸੰਬੋਧਨ ਕੀਤਾ | ਇਹ ਅਭਿਆਨ ਪੂਰੇ ਭਾਰਤ ਵਿਚ 29 ਮਈ ਤੋਂ 12 ਜੂਨ ਤੱਕ ਚਲਾਇਆ ਜਾ ਰਿਹਾ ਹੈ | ਇਸ ਅਭਿਆਨ ਦਾ ਮੁੱਖ ਮੰਤਵ ਇਹ ਹੈ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੌਰਾ ਕੀਤਾ ਜਾਵੇ ਅਤੇ ਖੇਤੀਬਾੜੀ ਖੋਜ ਪ੍ਰਣਾਲੀ ਦੁਆਰਾ ਵਿਕਸਿਤ ਕੀਤੀਆਂ ਗਈਆਂ ਨਵੀਆਂ ਤਕਨੀਕਾਂ, ਕਿਸਾਨ ਭਲਾਈ ਲਈ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ, ਮਿੱਟੀ ਸਿਹਤ ਕਾਰਡ, ਖੇਤੀਬਾੜੀ ਵਿਚ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਬਾਰੇ ਚਰਚਾ ਕੀਤੀ ਜਾਵੇ | ਇਸ ਮੌਕੇ ਉਪ-ਕੁਲਪਤੀ ਨੇ ਯੂਨੀਵਰਸਿਟੀ ਦੁਆਰਾ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਰਚਾ ਕੀਤੀ | ਉਨ੍ਹਾਂ ਨੇ ਯੂਨੀਵਰਸਿਟੀ ਦੁਆਰਾ ਵਿਕਸਤ ਕੀਤੀਆਂ ਗਈਆਂ ਬਿਹਤਰ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਅਪਣਾ ਕੇ ਪਸ਼ੂ-ਧਨ ਉੱਦਮਾਂ ਦੀ ਉਤਪਾਦਕਤਾ ਅਤੇ ਮੁਨਾਫ਼ੇ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ | ਕਿਸਾਨ ਪਸ਼ੂ ਪਾਲਨ ਅਤੇ ਖੇਤੀਬਾੜੀ ਨਾਲ ਸਬੰਧਿਤ ਆਪਣੀ ਸਮੱਸਿਆ ਦੇ ਹੱਲ ਲਈ ਯੂਨੀਵਰਸਿਟੀ ਅਤੇ ਕੇ.ਵੀ.ਕੇ. ਨਾਲ ਸੰਪਰਕ ਕਰਨ ਲਈ ਕਿਹਾ | ਡਾ: ਗਰੇਵਾਲ ਨੇ ਸਾਈਲੇਜ ਤਿਆਰ ਕਰਨ ਦੀ ਤਕਨਾਲੋਜੀ 'ਤੇ ਚਰਚਾ ਕੀਤੀ ਕਿਉਂਕਿ ਕਿਸਾਨ ਸਾਈਲੇਜ ਨੂੰ ਸਹੀ ਢੰਗ ਨਾਲ ਤਿਆਰ ਨਹੀਂ ਕਰ ਰਹੇ ਹਨ | ਪ੍ਰੋਗਰਾਮ ਦੌਰਾਨ ਡਾ: ਪਰਮਿੰਦਰ ਸਿੰਘ, ਏ.ਡੀ.ਈ. ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਡਾ: ਪੀ.ਐੱਸ. ਤੰਵਰ, ਐੱਸੋਸੀਏਟ ਡਾਇਰੈਕਟਰ ਕੇ.ਵੀ.ਕੇ. ਬਰਨਾਲਾ ਨੇ ਕੇ.ਵੀ.ਕੇ. ਦੀਆਂ ਗਤੀਵਿਧੀਆਂ, ਕਿਸਾਨ ਕਿਵੇਂ ਉਸ ਤੋਂ ਲਾਭ ਲੈ ਸਕਦੇ ਹਨ, ਮਿੱਟੀ ਦੀ ਜਾਂਚ ਅਤੇ ਸਿਫ਼ਾਰਸ਼ ਅਨੁਸਾਰ ਖਾਦ ਦੀ ਵਰਤੋਂ, ਝੋਨਾ, ਕਣਕ, ਮੱਕੀ ਅਤੇ ਕਪਾਹ ਵਿਚ ਨਾਈਟ੍ਰੋਜਨ ਦੀ ਸੁਚੱਜੀ ਵਰਤੋਂ ਲਈ ਪੱਤਾ ਰੰਗ ਚਾਰਟ ਦੀ ਵਰਤੋਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਇੱਕ ਫੀਡ ਬੈਕ ਸੈਸ਼ਨ ਦਾ ਪ੍ਰਬੰਧ ਵੀ ਕੀਤਾ ਗਿਆ | ਹੋਰ ਲਾਈਨ ਵਿਭਾਗ ਜਿਵੇਂ ਕਿ ਖੇਤੀਬਾੜੀ ਵਿਭਾਗ, ਪਸ਼ੂ ਪਾਲਨ ਵਿਭਾਗ, ਸਹਿਕਾਰੀ ਸਭਾ, ਸਰਪੰਚ ਅਤੇ ਪੰਚਾਇਤ ਦੇ ਹੋਰ ਮੈਂਬਰ ਵੀ ਮੌਜੂਦ ਸਨ | ਕੇ.ਵੀ.ਕੇ. ਤੋਂ ਡਾ: ਸੁਰੇਂਦਰ ਸਿੰਘ, ਡਾ: ਅੰਜੁਲੀ ਸ਼ਰਮਾ, ਪ੍ਰਦੀਪ ਕੁਮਾਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲਾ ਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਵਧੇਰੇ ਖ਼ਦਸ਼ਾ-ਡਾ. ਇੰਦੂ ਬਾਂਸਲ <br/> ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਕਾਬੂ
Ad Position 24