23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਤੰਬਾਕੂ ਦੇ ਸੇਵਨ ਨਾਲ ਮੂੰਹ, ਗਲਾ ਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਵਧੇਰੇ ਖ਼ਦਸ਼ਾ-ਡਾ. ਇੰਦੂ ਬਾਂਸਲ <br/>

Ad Position 21
No active advertisement
ਅਜੀਤ ਡੈਸਕ 01-06-2025
ਤਪਾ ਮੰਡੀ, 31 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਨੇ ਦੱਸਿਆ ਕਿ ਸਿਹਤ ਬਲਾਕ ਤਪਾ ਵਲੋਂ ਲੋਕਾਂ ਨੂੰ ਲਗਾਤਾਰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ | ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਤੰਬਾਕੂ ਦਾ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ ਅਤੇ ਸਾਨੂੰ ਸਭ ਨੂੰ ਇਸ ਦੀ ਵਰਤੋਂ ਵਿਰੁੱਧ ਡਟ ਕੇ ਖੜਨਾ ਚਾਹੀਦਾ ਹੈ | ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਤਪਾ ਦੀ ਟੀਮ ਵਲੋਂ ਤਪਾ ਸ਼ਹਿਰ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ | ਇਸ ਮੌਕੇ ਡਾ: ਗੁਰਪ੍ਰੀਤ ਸਿੰਘ ਮਾਹਲ, ਡਾ: ਹਰਪ੍ਰੀਤ ਕੌਰ, ਮ.ਪ.ਹ.ਵ ਗਗਨਦੀਪ ਸਿੰਘ ਤੇ ਮਨਪ੍ਰੀਤ ਸ਼ਰਮਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰੂੜੇਕੇ ਕਲਾਂ ਵਿਖੇ ਪਸ਼ੂਆਂ ਦਾ ਸ਼ੈੱਡ ਡਿਗਿਆ, ਮਜ਼ਦੂਰ ਦੀ ਮੌਤ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਠੀਕਰੀਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>
Ad Position 24