23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਿੰਡ ਸਹਿਜੜਾ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਤੋਂ

Ad Position 21
No active advertisement
ਅਜੀਤ ਡੈਸਕ 01-06-2025
ਮਹਿਲ ਕਲਾਂ, 31 ਮਈ (ਅਵਤਾਰ ਸਿੰਘ ਅਣਖੀ)-ਕਿ੍ਕਟ ਕਲੱਬ ਸਹਿਜੜਾ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ 1, 2 ਅਤੇ 3 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਲੱਬ ਦੇ ਆਗੂਆਂ ਨੇ ਦੱਸਿਆ ਕਿ ਕਿ੍ਕਟ ਟੂਰਨਾਮੈਂਟ 1 ਜੂਨ ਨੂੰ ਸਵੇਰੇ 7 ਵਜੇ ਸ਼ੁਰੂ ਹੋਵੇਗਾ | ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਲਈ ਪਹਿਲਾ ਇਨਾਮ 31000 ਰੁਪਏ, ਦੂਸਰਾ ਇਨਾਮ 21000 ਰੁਪਏ, ਤੀਜਾ ਇਨਾਮ 4100, ਚੌਥਾ ਇਨਾਮ 3100 ਰੁਪਏ ਹੋਵੇਗਾ | ਮੈਨ ਆਫ਼ ਸੀਰੀਜ਼ ਲਈ ਚਾਂਦੀ ਦਾ ਬੈਟ ਰੱਖਿਆ ਗਿਆ ਹੈ | ਬੈਸਟ ਬਾਲਰ ਅਤੇ ਬੈਟਸਮੈਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਖਿਡਾਰੀ ਵੀਰਾਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਕਿ੍ਕਟ ਟੂਰਨਾਮੈਂਟ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉੱਦਮੀ ਨੌਜਵਾਨਾਂ, ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਸਹਿਜੜਾ ਪੂਰੀ ਤਰ੍ਹਾਂ ਨਸ਼ਿਆਂ ਤੋਂ ਬਚਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਹੋਏ ਤੇਜ ਕੁਮਾਰ ਸ਼ਰਮਾ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਹੋ ਰਹੀ ਖ਼ੱਜਲ-ਖ਼ੁਆਰੀ ਤੋਂ ਦੁਖੀ ਕਿਸਾਨਾਂ ਨੇ ਕੀਤੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ...
Ad Position 24