25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦ ਬੀਬੀ ਕਿਰਨਜੀਤ ਕੌਰ ਸਕੂਲ ਮਹਿਲ ਕਲਾਂ 'ਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

Ad Position 21
No active advertisement
ਸ਼ਹੀਦ ਬੀਬੀ ਕਿਰਨਜੀਤ ਕੌਰ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਚੁਣੀ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਬੰਧਕ, ਦੋਵੇਂ ਗ੍ਰਾਮ ਪੰਚਾਇਤਾਂ | ਤਸਵੀਰ: ਅਵਤਾਰ ਸਿੰਘ ਅਣਖੀ <br/> 01-06-2025
ਮਹਿਲ ਕਲਾਂ, 31 ਮਈ (ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਪਿ੍ੰਸੀਪਲ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ, ਦੋਵੇਂ ਗ੍ਰਾਮ ਪੰਚਾਇਤਾਂ, ਵੱਖ-ਵੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਹੋਈ | ਚੋਣ ਦੌਰਾਨ ਅਮਨਦੀਪ ਸਿੰਘ ਨੂੰ ਚੇਅਰਮੈਨ ਅਤੇ ਮਨਜੀਤ ਸਿੰਘ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ | ਜਦ ਕਿ ਮੈਨੇਜਮੈਂਟ ਕਮੇਟੀ ਮੈਂਬਰ ਵਜੋਂ ਰੇਸ਼ਮ ਸਿੰਘ, ਗੁਰਸੇਵਕ ਸਿੰਘ, ਗੁਰਮੀਤ ਕੌਰ, ਸੁਖਪਾਲ ਕੌਰ, ਅਕੀ ਕੌਰ, ਦਵਿੰਦਰਪਾਲ ਕੌਰ, ਪਰਮਜੀਤ ਕੌਰ, ਸੰਤੋਸ਼ ਮਿਸ਼ਰਾ, ਸਰਬਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਚੁਣਿਆ ਗਿਆ | ਇਸ ਮੌਕੇ ਪੰਚ ਮਨਜੀਤ ਸਿੰਘ, ਸਿੱਖਿਆ ਸ਼ਾਸਤਰੀ ਹਰਮੇਲ ਸਿੰਘ ਮਠਾੜੂ, ਵਿਜੇ ਕੁਮਾਰ ਅਤੇ ਅਧਿਆਪਕ ਜਗਦੀਪ ਸਿੰਘ ਨੇ ਚੋਣ ਦੀ ਪ੍ਰਵਾਨਗੀ ਦਿੱਤੀ | ਪਿ੍ੰਸੀਪਲ ਰਜਿੰਦਰਪਾਲ ਸਿੰਘ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਕਿਰਨਾ ਰਾਣੀ, ਨੌਜਵਾਨ ਆਗੂ ਅਰੁਣ ਕੁਮਾਰ ਬਾਂਸਲ ਨੇ ਨਵੀਂ ਕਮੇਟੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਨਵੇਂ ਚੁਣੇ ਚੇਅਰਮੈਨ ਅਮਨਦੀਪ ਸਿੰਘ ਅਤੇ ਵਾਇਸ ਚੇਅਰਮੈਨ ਮਨਜੀਤ ਸਿੰਘ ਨੇ ਪਿੰਡ ਵਾਸੀਆਂ, ਦੋਵੇਂ ਗ੍ਰਾਮ ਪੰਚਾਇਤਾਂ ਅਤੇ ਸਕੂਲ ਸਟਾਫ਼ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਨਵੀਂ ਚੁਣੀ ਕਮੇਟੀ ਅਤੇ ਪ੍ਰਬੰਧਕਾਂ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਸਾਬਕਾ ਚੇਅਰਮੈਨ ਭਾਈ ਜਗਸੀਰ ਸਿੰਘ ਖ਼ਾਲਸਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਉਨ੍ਹਾਂ ਵਲੋਂ ਨਿਭਾਈਆਂ ਅਣਥੱਕ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਸਮੇਂ ਮਾ: ਤਰਲੋਕ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸਮਰ ਕੈਂਪ ਲਗਾਇਆ <br/> ਅਗਲੀ ਖ਼ਬਰ ਬਰੌਡਵੇਅ ਐੱਫ.ਐੱਮ ਦੀ ਟੀਮ ਨੇ ਸ਼ਾਨਦਾਰ ਮਿਸ਼ਾਲ ਕਾਇਮ ਕੀਤੀ <br/>
Ad Position 24