25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਐਡਵੋਕੇਟ ਰਾਹੀ <br/>

Ad Position 21
No active advertisement
ਅਜੀਤ ਡੈਸਕ 01-06-2025
ਰੂੜੇਕੇ ਕਲਾਂ, 31 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਵਾਸੀਆਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਕੇ ਬਣਾਈ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ ਹੈ | ਪੰਜਾਬ ਸਰਕਾਰ ਦਾ ਲੱਖਾਂ ਰੁਪਇਆਂ ਇਸ਼ਤਿਹਾਰੀ ਬੋਰਡਾਂ 'ਤੇ ਖ਼ਰਚ ਕਰਨ ਤੋਂ ਇਲਾਵਾ ਕਰੋੜਾ ਰੁਪਏ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਦੂਜੇ ਸੂਬਿਆਂ 'ਚ ਖ਼ਰਚ ਕਰ ਕੇ ਪੰਜਾਬ ਨੂੰ ਕਰਜ਼ਾਈ ਕਰ ਦਿੱਤਾ ਗਿਆ | ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਆਸਾ ਉਮੀਦਾਂ ਨਾਲ ਮਿਹਨਤ ਪੰਜਾਬ ਦੇ ਨੌਜਵਾਨ ਕਰਦੇ ਰਹੇ ਉਲਟਾਂ ਸਰਕਾਰ ਨੌਕਰੀਆਂ ਦੂਜੇ ਸੂਬਿਆਂ ਦੇ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪਿੰਡ ਧੌਲਾ ਵਿਖੇ ਅਕਾਲੀ ਵਰਕਰ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਇਕ ਹਜ਼ਾਰ ਰੁਪਏ, ਨੌਜਵਾਨ ਨੌਕਰੀਆਂ, ਪੰਜਾਬ ਵਾਸੀ ਨਸ਼ੇ ਦਾ ਖ਼ਾਤਮਾ ਤੇ ਇਨਸਾਫ਼ ਦੀ ਉਡੀਕ ਕਰ ਰਹੇ ਹਨ | ਪੰਜਾਬ ਵਾਸੀ ਆਪਣੇ ਆਪ ਨੂੰ ਠੱਗਿਆਂ ਮਹਿਸੂਸ ਕਰਦੇ ਹੋਏ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਹੀ ਪੰਜਾਬ ਦੇ ਕਿਸਾਨਾਂ ਨੂੰ ਟਿਊਬਵੈੱਲ ਮੋਟਰ ਕੁਨੈਕਸ਼ਨ ਦਿੱਤੇ ਜਾਣਗੇ | ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਧੌਲਾ, ਸਾਬਕਾ ਸਰਪੰਚ ਰਾਮ ਸਿੰਘ, ਪ੍ਰਧਾਨ ਮੰਗਲ ਸਿੰਘ, ਜਥੇਦਾਰ ਮੱਘਰ ਸਿੰਘ ਕੁਲਾਰ, ਮਹਿੰਦਰ ਸਿੰਘ ਸਾਬਕਾ ਸਰਪੰਚ, ਪ੍ਰਧਾਨ ਰਾਜਿੰਦਰ ਸਿੰਘ ਧੌਲਾ ਤੋਂ ਇਲਾਵਾ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਫਰਵਾਹੀ ਵਿਖੇ ਸੀਟੂ ਦਾ 55ਵਾਂ ਸਥਾਪਨਾ ਦਿਨ ਮਨਾਇਆ <br/> ਅਗਲੀ ਖ਼ਬਰ ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਸਮਰ ਕੈਂਪ ਲਗਾਇਆ <br/>
Ad Position 24