25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਧਾਰਮਿਕ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 01-06-2025
ਬਰਨਾਲਾ, 31 ਮਈ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਕਲਗੀਧਰ ਸਾਹਿਬ ਬਰਨਾਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਠੀਕਰੀਵਾਲਾ ਤੇ ਭਾਈ ਊਧਮ ਸਿੰਘ ਛੀਨੀਵਾਲ ਕਲਾਂ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਤਰਸੇਮ ਸਿੰਘ ਠੀਕਰੀਵਾਲਾ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਡਾ. ਤੇਜਾ ਸਿੰਘ ਤਿਲਕ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਨੇ ਗੁਰੂ ਜੀ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣੂ ਕਰਵਾਇਆ | ਆਈਆਂ ਸੰਗਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ ਨੇ ਧੰਨਵਾਦ ਕੀਤਾ | ਇਸ ਮੌਕੇ ਗੁਰੂ ਜੀ ਦੇ ਜੀਵਨ ਸਬੰਧੀ ਵਿਦਿਆਰਥੀਆਂ ਦਾ ਲਿਖਤੀ ਟੈਸਟ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ 11 ਸਕੂਲਾਂ ਦੇ 68 ਵਿਦਿਆਰਥੀਆਂ ਨੇ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਡਾ. ਕੁਲਜੀਤ ਸਿੰਘ ਝਿੰਜਰ ਵਲੋਂ ਨਗਦ ਇਨਾਮ ਤੇ ਬਾਕੀ ਵਿਦਿਆਰਥੀਆਂ ਨੂੰ ਮੈਡਲਾਂ ਨੂੰ ਸਨਮਾਨਿਤ ਕੀਤਾ ਗਿਆ | ਟੈਸਟ ਦੀ ਪਰਖ ਅਧਿਆਪਕਾ ਸੁਨੀਤਾ ਰਾਣੀ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਬੀਬਾ ਪੂਜਾ ਰਾਣੀ ਤੇ ਅਲੀਮਾ ਵਲੋਂ ਕੀਤੀ ਗਈ | ਅਧਿਆਪਕਾਂ ਅਤੇ ਹੋਰ ਸ਼ਖ਼ਸੀਅਤਾਂ ਦਾ ਰਿਟਾ: ਅਧਿਆਪਕ ਹਰਪ੍ਰੀਤਮ ਸਿੰਘ ਗਰੇਵਾਲ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਾਹਿਤਕਾਰ ਰਾਮ ਸਿੰਘ ਬੀਹਲਾ, ਗਿ: ਕਰਮ ਸਿੰਘ ਭੰਡਾਰੀ, ਗੁਰਦਰਸ਼ਨ ਸਿੰਘ ਬਰਾੜ, ਡਾ. ਪਰਮਜੀਤ ਸਿੰਘ, ਭੁਪਿੰਦਰ ਸਿੰਘ ਸੇਠੀ, ਤੇਜਿੰਦਰ ਸਿੰਘ ਬੇਦੀ, ਸੁਖਵਿੰਦਰ ਸਿੰਘ ਭੰਡਾਰੀ, ਭੁਪਿੰਦਰ ਸਿੰਘ ਗਰਚਾ, ਲਖਵੀਰ ਸਿੰਘ ਕੈਂਥ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ 2 ਜੂਨ ਦੀ ਸੰਵਿਧਾਨ ਬਚਾਓ ਬਰਨਾਲਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਪਿੰਡ-ਪਿੰਡ ਮੀਟਿੰਗਾਂ ਜਾਰੀ-ਮੌੜ... ਅਗਲੀ ਖ਼ਬਰ ਪਿੰਡ ਫਰਵਾਹੀ ਵਿਖੇ ਸੀਟੂ ਦਾ 55ਵਾਂ ਸਥਾਪਨਾ ਦਿਨ ਮਨਾਇਆ <br/>
Ad Position 24