ਮਹਿਲ ਕਲਾਂ, 31 ਮਈ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ 2 ਜੂਨ ਦੀ ਸੰਵਿਧਾਨ ਬਚਾਓ ਬਰਨਾਲਾ ਰੈਲੀ ਦੀ ਸਫਲਤਾ ਸਬੰਧੀ ਮੀਟਿੰਗਾਂ ਕਰ ਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਹ ਜਾਣਕਾਰੀ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਪਾਏ ਜਾ ਰਹੇ ਭਾਰੀ ਉਤਸ਼ਾਹ ਸਦਕਾ ਬਰਨਾਲਾ ਰੈਲੀ ਦਾ ਰਿਕਾਰਡ ਤੋੜ ਇਕੱਠ 'ਆਪ' ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗਾ | ਇਸ ਰੈਲੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਰਨਲ ਸਕੱਤਰ ਕੈਪਟਨ ਸੰਦੀਪ ਸੰਧੂ, ਸਮੁੱਚੀ ਟੀਮ ਸਮੇਤ ਸੀਨੀਅਰ ਆਗੂ ਸੰਬੋਧਨ ਕਰਨਗੇ | ਇਸ ਮੌਕੇ ਜੁਗਿੰਦਰ ਸਿੰਘ, ਡਾ: ਗੁਰਪ੍ਰੀਤ ਸਿੰਘ, ਹਰਨੇਕ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਮਨੋਹਰ ਲਾਲ, ਹਰਬੰਸ ਸਿੰਘ, ਨਛੱਤਰ ਸਿੰਘ, ਗੁਰਪ੍ਰੀਤ ਸਿੰਘ ਆਦਿ ਆਗੂਆਂ ਨੇ ਪਰਿਵਾਰਾਂ ਸਮੇਤ 2 ਜੂਨ ਦੀ ਬਰਨਾਲਾ ਰੈਲੀ 'ਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦਿਵਾਇਆ |