25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਦਾ ਸੇਵਨ ਨਾ ਕਰਨ ਦਾ ਲਿਆ ਪ੍ਰਣ

Ad Position 21
No active advertisement
ਅਜੀਤ ਡੈਸਕ 01-06-2025
ਸ਼ਹਿਣਾ, 31 ਮਈ (ਸੁਰੇਸ਼ ਗੋਗੀ)-ਮੌੜ ਨਾਭਾ ਵਿਖੇ ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਦੀ ਨਿਗਰਾਨੀ ਹੇਠ ਪਿੰਡ ਮੌੜ ਨਾਭਾ ਵਿਖੇ ਵਿਖੇ ਵਿਸ਼ਵ ਤੰਬਾਕੂ ਰੋਕੂ ਦਿਵਸ ਮਨਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਨਾਭਾ ਦੇ ਬੱਚਿਆਂ ਨੂੰ ਸੰਬੋਧਿਤ ਹੰੁਦਿਆਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਜਗਦੇਵ ਸਿੰਘ ਅਤੇ ਕੁਲਦੀਪ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਤੰਬਾਕੂ ਸਿਹਤ ਲਈ ਬਹੁਤ ਹੀ ਹਾਨੀਕਾਰਕ ਪਦਾਰਥ ਹੈ, ਇਸ ਦੀ ਵਰਤੋਂ ਨਾਲ ਸਰੀਰ ਨੂੰ ਕੈਂਸਰ, ਟੀ.ਬੀ ਅਤੇ ਦਮੇ ਵਰਗੀਆਂ ਗੰਭੀਰ ਬਿਮਾਰੀਆਂ ਜਕੜ ਲੈਂਦੀਆਂ ਹਨ | ਤੰਬਾਕੂ ਦਾ ਸੇਵਨ ਕਰਨ ਵਾਲਿਆਂ ਨੂੰ 20-25 ਫ਼ੀਸਦੀ ਕੈਂਸਰ ਹੋਣ ਦੇ ਮੌਕੇ ਵੱਧ ਜਾਂਦੇ ਹਨ | ਭਾਰਤ ਵਿਚ ਹਰ ਰੋਜ਼ ਤਕਰੀਬਨ 4 ਹਜ਼ਾਰ ਲੋਕ ਤੰਬਾਕੂ ਦੀ ਵਰਤੋਂ ਕਰਨ ਵਾਲੇ ਮਰਦੇ ਹਨ ਅਤੇ ਕੈਂਸਰ ਨਾਲ ਮਰਨ ਵਾਲੇ 100 ਰੋਗੀਆਂ ਪਿੱਛੇ 40 ਲਗਭਗ ਤੰਬਾਕੂ ਦੀ ਵਰਤੋਂ ਕਰਨ ਵਾਲੇ ਮਰਦੇ ਹਨ | ਮੂੰਹ ਦੇ ਕੈਂਸਰ ਅਤੇ ਹੋਰ ਕਈ ਫੇਫੜਿਆਂ ਦੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਤੰਬਾਕੂ ਹੀ ਹੁੰਦਾ ਹੈ | ਬੱਚਿਆਂ ਨੇ ਜ਼ਿੰਦਗੀ ਵਿਚ ਤੰਬਾਕੂਨੋਸ਼ੀ ਨਾ ਕਰਨ ਅਤੇ ਸਮਾਜ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦਾ ਪ੍ਰਣ ਲਿਆ | ਉਨ੍ਹਾਂ ਦੱਸਿਆ, ਜੋ ਵੀ ਵਿਅਕਤੀ ਤੰਬਾਕੂ ਦੀ ਬੁਰੀ ਆਦਤ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ, ਉਹ ਨਸ਼ਾ ਛੁਡਾਊ ਕੇਂਦਰ ਵਿਚ ਜਾ ਕੇ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ | ਇਸ ਸਮੇਂ ਮਾਸਟਰ ਤੇਜਿੰਦਰ ਖੁੱਡੀ, ਬੇਅੰਤ ਕੌਰ ਐੱਲ.ਐੱਚ.ਵੀ, ਗੁਰਦੀਪ ਕੌਰ ਸੀ.ਐੱਚ.ਓ, ਮਨਦੀਪ ਕੌਰ ਅਤੇ ਸੁਖਵੀਰ ਕੌਰ ਏ.ਐਨ.ਐੱਮ, ਅਨੀਤਾ ਰਾਣੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਡਿਫੈਂਸ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਇੱਕ ਰੋਜ਼ਾ ਸੜਕ ਸੁਰੱਖਿਆ ਕੈਂਪ <br/> ਅਗਲੀ ਖ਼ਬਰ ਸਮਾਜ ਸੇਵੀ ਭਾਨ ਸਿੰਘ ਜੱਸੀ ਵਲੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਵਿਦਿਆਰਥੀ ਦੇ ਇਲਾਜ ਲਈ ਆਰਥਿਕ ਮਦਦ ਭੇਟ <br/>
Ad Position 24