26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਹਤ ਕੇਂਦਰਾਂ ਅਤੇ ਸਕੂਲਾਂ 'ਚ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 01-06-2025
ਬਰਨਾਲਾ, 31 ਮਈ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਤੰਬਾਕੂ ਵਿਰੋਧੀ ਦਿਵਸ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ਅਤੇ ਸਕੂਲਾਂ 'ਚ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਦੇ ਨਸ਼ਾ ਛਡਾਊ ਕੇਂਦਰ ਵਿਖੇ ਡਾ: ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ 'ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ' ਵਿਸ਼ੇ ਸਬੰਧੀ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਤੰਬਾਕੂ ਪਦਾਰਥਾਂ ਵਿਚ ਬਹੁਤ ਸਾਰੇ ਜ਼ਹਿਰੀਲੇ ਅਤੇ ਰਸਾਇਣਿਕ ਤੱਤ ਹੁੰਦੇ ਹਨ ਜਿਨ੍ਹਾਂ ਨਾਲ ਸਾਡੇ ਸਰੀਰ ਨੂੰ ਬਿਮਾਰੀਆਂ ਹੁੰਦੀਆਂ ਹਨ | ਡਾ: ਗਗਨਦੀਪ ਸਿੰਘ ਸੇਖੋਂ ਮਾਨਸਿਕ ਰੋਗਾਂ ਦੇ ਮਾਹਿਰ, ਡਾ: ਵੰਦਨਾ ਭਾਂਬਰੀ ਜ਼ਿਲ੍ਹਾ ਡੈਂਟਲ ਅਫ਼ਸਰ, ਡਾ: ਅੰਮਿ੍ਤਪਾਲ ਕੌਰ ਦੰਦਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਵਲੋਂ ਦੱਸਿਆ ਗਿਆ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ ਅਤੇ ਛਾਤੀ ਦਾ ਕੈਂਸਰ, ਸਾਹ ਦੀਆਂ ਬਿਮਾਰੀਆਂ, ਟੀ.ਬੀ. ਰੋਗ, ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਹੋ ਜਾਂਦੀਆਂ ਹਨ | ਸੁਰਿੰਦਰ ਸਿੰਘ, ਗੁਰਮੇਲ ਸਿੰਘ ਢਿੱਲੋਂ ਹੈਲਥ ਇੰਸਪੈਕਟਰ, ਗੁਰਪ੍ਰੀਤ ਸਿੰਘ ਸ਼ਹਿਣਾ, ਗਣੇਸ਼ ਦੱਤ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਕੂਲ, ਕਾਲਜ, ਸਿਹਤ ਸੰਸਥਾਵਾਂ ਅਤੇ ਗਰੁੱਪ ਮੀਟਿੰਗਾਂ ਕਰ ਕੇ ਜਾਗਰੂਕ ਕੀਤਾ ਗਿਆ | ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ | ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਅਤੇ ਸੁਖਵਿੰਦਰ ਸਿੰਘ ਕਾਊਾਸਲਰ ਵਲੋਂ ਤੰਬਾਕੂ ਕੰਟਰੋਲ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਹੁੰ ਵੀ ਚੁਕਾਈ ਗਈ ਅਤੇ ਪੈਂਫਲੈਟਸ, ਪੋਸਟਰ ਅਤੇ ਪ੍ਰੈਸ ਕਵਰੇਜ ਰਾਹੀਂ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 'ਆਪ੍ਰੇਸ਼ਨ ਸ਼ੀਲਡ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਈ ਮੌਕ ਡਰਿੱਲ <br/> ਅਗਲੀ ਖ਼ਬਰ ਸਵ: ਸੁਖਦੇਵ ਸਿੰਘ ਢੀਂਡਸਾ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ <br/>
Ad Position 24