26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

'ਆਪ੍ਰੇਸ਼ਨ ਸ਼ੀਲਡ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਈ ਮੌਕ ਡਰਿੱਲ <br/>

Ad Position 21
No active advertisement
ਅਜੀਤ ਡੈਸਕ 01-06-2025
ਬਰਨਾਲਾ, 31 ਮਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਸਰਕਾਰ ਦੇ 'ਆਪ੍ਰੇਸ਼ਨ ਸ਼ੀਲਡ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਮੌਕ ਡਰਿੱਲ ਕਰਵਾਈ ਗਈ | ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਗ ਲੱਗਣ ਦੀ ਸਥਿਤੀ 'ਚ ਕਿਸ ਤਰ੍ਹਾਂ ਸਮਝ ਨਾਲ ਕੰਮ ਲੈਣਾ ਹੈ, ਬਾਰੇ ਸਿਖਲਾਈ ਦਿੱਤੀ ਗਈ | ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਹ ਮੌਕ ਡਰਿੱਲ ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਅਤੇ ਕਿਸੇ ਐਮਰਜੈਂਸੀ ਸਥਿਤੀ ਵਿਚ ਬਚਾਅ ਕਾਰਜਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਈ ਗਈ ਹੈ | ਇਹ ਮੌਕ ਡਰਿੱਲ ਸਿਵਲ ਡਿਫੈਂਸ, ਸਿਹਤ ਵਿਭਾਗ, ਪੁਲਿਸ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਈ ਗਈ ਜਿਸ ਵਿਚ ਸਾਇਰਨ ਵੱਜਣ ਬਾਰੇ, ਸਾਇਰਨ ਵੱਜਣ 'ਤੇ ਵਿਦਿਆਰਥੀਆਂ ਨੇ ਕਿਵੇਂ ਅਤੇ ਕਿੱਥੇ ਇਕੱਠੇ ਹੋਣਾ ਹੈ, ਸਿਹਤ ਵਿਭਾਗ ਸਣੇ ਹੋਰ ਵਿਭਾਗਾਂ ਦੀ ਭੂਮਿਕਾ ਬਾਰੇ, ਬਚਾਅ ਕਾਰਜਾਂ ਵਿਚ ਸਿਵਲ ਡਿਫੈਂਸ ਦੀ ਭੂਮਿਕਾ ਆਦਿ ਬਾਰੇ ਦੱਸਿਆ ਗਿਆ | ਇਸ ਮੌਕੇ ਦੱਸਿਆ ਕਿ ਅੱਗ ਲੱਗਣ ਦੀ ਸਥਿਤੀ 'ਚ ਉਸ ਨੂੰ ਕਿਵੇਂ ਬੁਝਾਉਣਾ ਹੈ ਅਤੇ ਅੱਗ ਕਾਰਨ ਜ਼ਖਮੀ ਹੋਏ ਪੀੜਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਦੀ ਸਿਖਲਾਈ ਦਿੱਤੀ ਗਈ | ਮੁੱਢਲੀ ਸਹਾਇਤਾ ਬਾਰੇ ਸਿਖਲਾਈ ਜ਼ਿਲ੍ਹਾ ਟਰੇਨਿੰਗ ਸੁਪਰਵਾਈਜ਼ਰ ਅਸੀਸ ਪਾਲ ਵਲੋਂ ਦਿੱਤੀ ਗਈ | ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਹ ਇਕ ਮੌਕ ਡਰਿੱਲ ਭਾਵ ਅਭਿਆਸ ਹੈ, ਇਸ ਤੋਂ ਘਬਰਾਉਣਾ ਨਹੀਂ ਬਲਕਿ ਕਿਸੇ ਐਮਰਜੈਂਸੀ ਸਥਿਤੀ ਨਾਲ ਕਿਵੇਂ ਨਜਿੱਠਣ ਹੈ, ਉਸ ਦੀ ਸਿਖਲਾਈ ਹਾਸਲ ਕਰਨੀ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਅਸ਼ਵਨੀ ਜੈਨ ਅਤੇ ਸਿਵਲ ਡਿਫੈਂਸ ਤੋਂ ਕੰਪਨੀ ਕਮਾਂਡਰ ਕੁਲਦੀਪ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਲੋੜ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 01679-233031 'ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਤੋਂ ਮੁਕੇਰੀਆਂ ਰੇਲਵੇ ਪ੍ਰਾਜੈਕਟ ਨੂੰ ਮਨਜ਼ੂਰੀ ਦੇਣਾ ਕੇਂਦਰ ਦਾ ਵਧੀਆ ਉਪਰਾਲਾ-ਸੁਖਵਿੰਦਰ ਪਾਹੜਾ ਅਗਲੀ ਖ਼ਬਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਹਤ ਕੇਂਦਰਾਂ ਅਤੇ ਸਕੂਲਾਂ 'ਚ ਕੀਤਾ ਜਾਗਰੂਕ <br/>
Ad Position 24