21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ <br/>

Ad Position 21
No active advertisement
ਅਜੀਤ ਡੈਸਕ 02-06-2025
ਮਹਿਲ ਕਲਾਂ, 1 ਜੂਨ (ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ: ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਬਲਾਕ ਅਧੀਨ ਵੱਖ-ਵੱਖ ਪਿੰਡਾਂ ਵਿਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ | ਇਸ ਮੌਕੇ ਡਾ: ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਸਿਹਤ ਬਲਾਕ ਮਹਿਲ ਕਲਾਂ ਵਲੋਂ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ, ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਤੰਬਾਕੂ ਦਾ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ | ਇਸ ਮੌਕੇ ਬਲਾਕ ਐਜੂਕੇਟਰ ਸ਼ਿਵਾਨੀ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਨਾਲ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਕਮਜ਼ੋਰ ਕਰ ਦਿੰਦਾ ਹੈ | ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ, ਜਿਸ ਕਾਰਨ ਉਸ ਨੂੰ ਬਹੁਤ ਸਾਰੀਆਂ ਬਿਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਅÏਸਤਨ ਉਮਰ ਘਟ ਜਾਂਦੀ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਸਭ ਤੋਂ ਵੱਧ ਮੂੰਹ, ਗਲੇ ਤੇ ਫੇਫੜਿਆਂ ਦਾ ਕੈਂਸਰ ਅਤੇ ਪੇਟ, ਸਾਹ ਤੇ ਦੰਦਾਂ ਆਦਿ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ | ਇਸ ਮੌਕੇ ਐੱਸ.ਆਈ ਜਸਵੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਤੇ ਮੌਕੇ 'ਤੇ ਹੀ ਜੁਰਮਾਨਾ ਵਸੂਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ 'ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ 'ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ | ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6 (ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ | ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ.ਆਈ ਸੁਖਵਿੰਦਰ ਸਿੰਘ ਤੇ ਐੱਸ.ਆਈ ਮਦਨ, ਬੂਟਾ ਸਿੰਘ ਤੇ ਨਵਜੀਵਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਡਲੇ ਖਾਟੂ ਵਾਲੇ ਕੇ ਪ੍ਰਚਾਰ ਮੰਡਲ ਵਲੋਂ ਦੂਸਰਾ ਵਿਸ਼ਾਲ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਪੱਖੋ ਕੈਂਚੀਆਂ ਵਿਖੇ ਗੁਰਦੁਆਰਾ ਸਾਹਿਬ ਤੇ ਡਿਸਪੈਂਸਰੀ ਦਾ ਉਦਘਾਟਨੀ ਸਮਾਰੋਹ 'ਤੇ ਪਾਠ ਦੇ ਭੋਗ ਪਾਏ <br/>
Ad Position 24