ਸ਼ਹਿਣਾ, 1 ਜੂਨ (ਸੁਰੇਸ਼ ਗੋਗੀ)-ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ ਸ਼ਾਂਤੀ ਲਈ ਡੇਰਾ ਬਾਬਾ ਫਲਗੂ ਦਾਸ ਸ਼ਹਿਣਾ ਦੇ ਮੁੱਖ ਸੇਵਾਦਾਰ ਬਾਬਾ ਦਿਆਲ ਦਾਸ ਅਤੇ ਬਾਬਾ ਹਰੀ ਪ੍ਰਕਾਸ਼ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ | ਜਿਨ੍ਹਾਂ ਦੇ ਅੱਜ ਭੋਗ ਪਾਏ ਗਏ ਹਨ, ਭੋਗ ਉਪਰੰਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਦੇ ਹੈਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ ਨੇ ਅਰਦਾਸ ਬੇਨਤੀ ਕਰਦਿਆਂ ਕਿਹਾ ਕਿ ਸ੍ਰੀ ਸ੍ਰੀ 108 ਡੇਰਾ ਬਾਬਾ ਫਲਗੂ ਦਾਸ ਜੀ ਦੇ ਪ੍ਰਬੰਧਕਾਂ ਵਲੋਂ ਨਗਰ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਜਿਹੇ ਸਮਾਗਮ ਕਰਵਾਉਣਾ ਸ਼ਲਾਘਾਯੋਗ ਹੈ | ਬਾਬਾ ਦਿਆਲ ਦਾਸ ਅਤੇ ਬਾਬਾ ਹਰੀ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਦੀ ਸੰਗਤ ਵਲੋਂ ਦਿੱਤੇ ਜਾ ਰਹੇ ਸਹਿਯੋਗ ਨਾਲ ਹੀ ਡੇਰੇ ਵਿਚ ਗੁੰਮਟ ਦੀ ਚੱਲ ਰਹੀ ਕਾਰ ਸੇਵਾ ਦਾ ਕੰਮ ਨੇਪਰੇ ਚਾੜਿ੍ਹਆ ਜਾਵੇਗਾ | ਇਸ ਮੌਕੇ ਹਰਜੀਤ ਸਿੰਘ ਖਹਿਰਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਮਾ. ਬਲਦੇਵ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ ਸਾਬਕਾ ਪੰਚ, ਗੁਰਜੰਟ ਸਿੰਘ ਜੰਟਾ ਬਦਰੇ ਵਾਲਾ, ਸਾਬਕਾ ਸਰਪੰਚ ਜਤਿੰਦਰ ਸਿੰਘ ਖਹਿਰਾ, ਗੁਰਵਿੰਦਰ ਸਿੰਘ ਨਾਮਧਾਰੀ, ਚਰਨੀ ਗੀਲੇਕਾ, ਸੁਖਜੀਤਾ ਨੰਬਰਦਾਰ, ਉਂਕਾਰ ਸਿੰਘ ਉੱਪਲ, ਜਗਤਾਰ ਸਿੰਘ ਤਾਰਾ, ਹਰਪ੍ਰੀਤ ਸਿੰਘ, ਪਰਮਵੀਰ ਸਿੰਘ, ਸੁਖਦੇਵ ਸਿੰਘ ਬਾਠ, ਰਾਜਾਂ ਸਿੰਘ ਮੌੜ,ਡਾ ਪੀਤਾ, ਬੇਅੰਤ ਸਿੰਘ ਸਰਾਂ, ਬਾਬਾ ਬਿੱਕਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਭੋਗ ਉਪਰੰਤ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ |