ਬਰਨਾਲਾ, 1 ਜੂਨ (ਅਸ਼ੋਕ ਭਾਰਤੀ)-ਬਾਬਾ ਆਲਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਮਰ ਕੈਂਪ ਲਗਾਇਆ ਗਿਆ | ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਮੇਲ ਸਿੰਘ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕਬਾਲ ਸਿੰਘ, ਐਮ.ਡੀ. ਮੈਡਲ ਲਖਵਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਮਰ ਕੈਂਪ ਲਗਾਏ ਜਾਂਦੇ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |