22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਿੰਡ ਗਹਿਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਸੇਵਾਦਾਰਾਂ ਦੀ ਸੁਚੇਤਤਾ ਕਾਰਨ ਨਾਕਾਮ <br/>

Ad Position 21
No active advertisement
ਪਿੰਡ ਗਹਿਲ ਵਿਖੇ ਘਟਨਾ ਉਪਰੰਤ ਜਾਇਜ਼ਾ ਲੈਣ ਪਹੁੰਚੇ ਜਥੇਦਾਰ ਟੇਕ ਸਿੰਘ ਧਨੌਲਾ, ਭਾਈ ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਬਲਦੇਵ ਸਿੰਘ ਚੰੂਘਾ | (ਸੱਜੇ) ਮਾਮਲੇ ਦੀ ਜਾਂਚ ਕਰਨ ਮੌਕੇ ਪੁਲਿਸ ਪਾਰਟੀ | ਤਸਵੀਰਾਂ : ਸੋਨੀ ਚੀਮਾ <br/> 02-06-2025
ਟੱਲੇਵਾਲ, 1 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਇਤਿਹਾਸਕ ਪਿੰਡ ਗਹਿਲ ਦ ਪ੍ਰਸਿੱਧ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਵਿਖੇ ਅੱਜ ਸਵੇਰੇ ਸਮੇਂ ਇਕ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਮੌਕੇ 'ਤੇ ਹਾਜ਼ਰ ਸੇਵਾਦਾਰਾਂ ਦੀ ਸੁਚੇਤਤਾ ਕਾਰਨ ਨਾਕਾਮ ਬਣਾ ਦਿੱਤਾ ਗਿਆ | ਇਸ ਮੌਕੇ ਹਾਜ਼ਰ ਸੇਵਾਦਾਰ ਸੁਖਦਰਸ਼ਨ ਸਿੰਘ ਫਿਜੀਵਾਲਾ ਅਤੇ ਦਵਿੰਦਰ ਸਿੰਘ ਅਨੁਸਾਰ ਇਕ ਵਿਅਕਤੀ ਜੋ ਕਿ 8:30 ਵਜੇ ਦੇ ਕਰੀਬ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਆਇਆ ਅਤੇ ਉਸ ਨੇ ਸਿਰ ਵੀ ਢੱਕਿਆ ਹੋਇਆ ਸੀ ਅਤੇ ਉਹ ਦਰਬਾਰ ਸਾਹਿਬ ਚਲਾ ਗਿਆ, ਜਿਸ ਉਪਰੰਤ ਉਸ ਨੇ ਥੜੇ੍ਹ ੳੱੁਪਰ ਚੜ ਜਿੱਥੇ ਸ੍ਰੀ ਗੁਰੂ ਸਾਹਿਬ ਬਿਰਾਜਮਾਨ ਸਨ, ਸ੍ਰੀ ਰੁਮਾਲਾ ਸਾਹਿਬ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਵਲੋਂ ਲਲਕਾਰਨ ਤੇ ਉਹ ਰੁਕ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਥਾਣਾ ਟੱਲੇਵਾਲ ਦੀ ਪੁਲਿਸ ਪਾਰਟੀ ਨੂੰ ਸੌਂਪ ਦਿੱਤਾ | ਇਸ ਮੌਕੇ ਘਟਨਾ ਉਪਰੰਤ ਜਿੱਥੇ ਪਿੰਡ ਵਾਸੀਆਂ ਦਾ ਇਕੱਠ ਹੋ ਗਿਆ, ੳੱੁਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਭਾਈ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਅੰਤਿ੍ੰਗ ਕਮੇਟੀ ਅਤੇ ਜਥੇਦਾਰ ਬਲਦੇਵ ਸਿੰਘ ਚੂੰਘਾ ਵੀ ਘਟਨਾ ਸਥਾਨ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਪੰਜਾਬ ਅਮਨ ਪਸੰਦ ਸੂਬਾ ਹੈ, ਪਰ ਹਰ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਿਸ਼ਾਨਾ ਬਣਾਉਣਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਦੀ ਪੂਰੀ ਜਾਂਚ ਕਰਵਾ ਰਹੀ ਹੈ, ਜੇਕਰ ਕੋਈ ਦੋਖੀ ਪਾਇਆ ਜਾਂਦਾ ਹੈ, ਤਾਂ ਉਸ 'ਤੇ ਕਾਰਵਾਈ ਅਮਲ ਵਿਚ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨਾਂ ਵਿਚ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਇਕ ਦਹਾਕੇ 10 ਸਾਲਾਂ ਤੋਂ ਲਗਾਤਾਰ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪ੍ਰੰਤੂ ਇਨ੍ਹਾਂ ਘਟਨਾਵਾਂ ਦੇ ਮਾਸਟਰ ਮਾਇੰਡ ਲੋਕਾਂ ਤੱਕ ਅਜੇ ਤੱਕ ਪੁਲਿਸ ਨਹੀਂ ਪਹੁੰਚ ਸਕੀ | ਉਨ੍ਹਾਂ ਕਿਹਾ ਕਿ ਕੁੱਝ ਲੋਕ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਸਿੱਖਾਂ ਦੇ ਹਿਰਦੇ ਵਲੂੰਧਰ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਕਰ ਕੇ ਬੇਅਦਬੀ ਕਰਨ ਵਾਲੇ ਲੋਕਾਂ ਤੱਕ ਪਹੁੰਚ ਕਰਨ ਦੀ ਲੋੜ ਹੈ | ਇਸ ਮੌਕੇ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਮੱੁਢਲੇ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਮੌਕੇ 'ਤੇ ਸਾਵਧਾਨੀ ਕਾਰਨ ਇਹ ਘਟਨਾ ਵਾਪਰਨ ਤੋਂ ਬਚ ਗਈ | ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਅਧੀਨ ਹੈ | ਇਸ ਸਬੰਧੀ ਥਾਣਾ ਟੱਲੇਵਾਲ ਦੇ ਮੁਖੀ ਜਗਜੀਤ ਸਿੰਘ ਘੁਮਾਣ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜਾਂਚ ਅਧਿਕਾਰੀ ਗੁਰਮੀਤ ਸਿੰਘ ਵਲੋਂ ਮਾਮਲੇ ਦੀ ਪੜਤਾਲ ਕਰਨ ਉਪਰੰਤ ਅਤੇ ਦਵਿੰਦਰ ਸਿੰਘ ਪੱੁਤਰ ਗੁਰਦੇਵ ਸਿੰਘ ਵਾਸੀ ਗਹਿਲ ਦੇ ਬਿਆਨਾਂ 'ਤੇ ਸੱਜਣ ਸਿੰਘ ਪੱੁਤਰ ਸਿਆਮ ਸਿੰਘ ਵਾਸੀ ਮੂੰਮ 'ਤੇ ਧਾਰਾ 295, ਹੁਣ 298, 62 ਬੀ.ਐਨ.ਐਸ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਇਸ ਮੌਕੇ ਮੈਨੇਜਰ ਜਗਦੇਵ ਸਿੰਘ, ਸਰਪੰਚ ਬਲਵੀਰ ਸਿੰਘ ਮਾਨ, ਪੰਚ ਕਰਮਜੀਤ ਸਿੰਘ ਸਿੱਧੂ, ਜਗਦੇਵ ਸਿੰਘ ਸੰਧੂ, ਅਮਰਜੀਤ ਸਿੰਘ ਧਾਲੀਵਾਲ, ਸੁਰਜੀਤ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਦੀਵਾਨਾ, ਰਮਨਦੀਪ ਸਿੰਘ, ਸੁਖਦੇਵ ਸਿੰਘ ਨਿਆਮੀਵਾਲਾ, ਗੁਰਜੰਟ ਸਿੰਘ, ਦਰਬਾਰ ਸਿੰਘ ਗਹਿਲ, ਰਾਜ ਸਿੰਘ, ਗੁਰਜੰਟ ਸਿੰਘ, ਲਖਵਿੰਦਰ ਸਿੰਘ ਧਾਲੀਵਾਲ, ਚਮਕੌਰ ਸਿੰਘ ਪੰਚ, ਬੂਟਾ ਸਿੰਘ, ਬੇਅੰਤ ਸਿੰਘ ਬਰਨਾਲਾ ਤੇ ਹੋਰ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ-ਮਲੇਰਕੋਟਲਾ ਵਿਚ ਸਾਉਣੀ ਦੀਆਂ ਫ਼ਸਲਾਂ ਲਈ ਪਹੁੰਚਿਆ 87000 ਮੀਟਰਕ ਟਨ ਯੂਰੀਆ ਅਗਲੀ ਖ਼ਬਰ ਚੀਮਾ ਪੰਚਾਇਤ ਵਲੋਂ ਐਨ.ਆਰ.ਆਈਜ਼ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਸਦਕਾ ਪਿੰਡ ਦਾ ਹਨੇਰਾ ਦੂਰ ਕਰਨ ਦਾ ਤਹੱਈਆ
Ad Position 24