11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪ੍ਰਾਇਮਰੀ ਸਕੂਲ ਜੰਗੀਆਣਾ ਵਿਖੇ ਪੰਜ ਰੋਜ਼ਾ ਸਮਰ ਕੈਂਪ ਦੀ ਹੋਈ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 03-06-2025
ਭਦੌੜ, 2 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਇੰਦੂ ਸਿਮਕ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੰਗੀਆਣਾ ਵਿਖੇ ਪੰਜ ਦਿਨਾਂ ਦੇ ਸਮਰ ਕੈਂਪ ਦਾ ਉਦਘਾਟਨ ਹਰਿੰਦਰ ਸਿੰਘ ਬਰਾੜ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼ਹਿਣਾ ਨੇ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਪੰਜ ਦਿਨਾਂ ਦੇ ਸਮਰ ਕੈਂਪ ਦੌਰਾਨ ਪੇਂਟਿੰਗ, ਸੁੰਦਰ ਲਿਖਾਈ, ਕਵਿਤਾ ਉਚਾਰਨ, ਭਾਸ਼ਣ, ਲੋਕ ਗੀਤ, ਖੇਡਾਂ, ਸਭਿਆਚਾਰਕ ਗਤੀਵਿਧੀਆਂ ਆਦਿ ਕਰਵਾਈਆਂ ਜਾਣਗੀਆਂ | ਇਸ ਮੌਕੇ ਐਨ.ਆਰ.ਆਈ. ਲੋਕ ਭਲਾਈ ਟਰੱਸਟ ਦੇ ਮੈਂਬਰ ਗੁਰਦਿੱਤਾ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਆਸਟ੍ਰੇਲੀਆ, ਪ੍ਰਧਾਨ ਰੇਸ਼ਮ ਸਿੰਘ, ਰਾਮ ਸਿੰਘ ਪੰਚ, ਬਿੰਦਰ ਸਿੰਘ, ਅਜਮੇਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਕੂਲ ਮੁਖੀ ਨੀਲਮ ਰਾਣੀ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵਲੋਂ 2009 ਤੋਂ ਸਮਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਨੂੰ ਆਉਣ ਵਾਲੇ ਸਮੇਂ ਅੰਦਰ ਹੋਰ ਵੀ ਬਿਹਤਰ ਕੀਤਾ ਜਾਵੇਗਾ | ਇਸ ਮੌਕੇ ਪਰਮਜੀਤ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਮੈਡਮ ਜਤਿੰਦਰ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ ਅਤੇ ਇੰਦਰਜੀਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹਿਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਕੈਪਸੂਲ ਕੀਤੇ ਬਰਾਮਦ <br/> ਅਗਲੀ ਖ਼ਬਰ ਅੰਦਰਲੀ ਅਨਾਜ ਮੰਡੀ ਤਪਾ 'ਚ ਮੂੰਗੀ ਦੀ ਆਮਦ ਹੋਈ ਸ਼ੁਰੂ <br/>
Ad Position 24