ਟੱਲੇਵਾਲ, 2 ਜੂਨ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੇ ਵਿਦਿਆਰਥੀਆਂ ਵਲੋਂ ਆਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਥੇ ਦਸਵੀਂ ਜਮਾਤ ਦੀ ਵਿਦਿਆਰਥਣ ਸਾਮੀਆਂ ਮਿਰਜ਼ਾ ਨੇ 92 ਫ਼ੀਸਦੀ ਨੰਬਰ ਲੈ ਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਤੇ ਸ਼ਬਨਪ੍ਰੀਤ ਕੌਰ ਨੇ 90 ਫ਼ੀਸਦੀ ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਇਸੇ ਤਰ੍ਹਾਂ ਸੰਦੀਪ ਕੌਰ ਨੇ 72 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਚੱਲਦਿਆਂ ਸ਼ਾਨਦਾਰ ਨਤੀਜਿਆਂ ਉਪਰੰਤ ਸਕੂਲ ਵਿਚ 4 ਵਿਦਿਆਰਥੀਆਂ ਸਾਮੀਆ ਮਿਰਜ਼ਾ, ਸਬਨਪ੍ਰੀਤ ਕੌਰ, ਤਰਨਪ੍ਰੀਤ ਸਿੰਘ, ਸੰਦੀਪ ਕੌਰ ਦੀ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਸਕੂਲਾਂ ਦੇ ਵਿਚ ਸਿਲੈੱਕਸ਼ਨ ਹੋਈ ਹੈ | ਇਸ ਤੋਂ ਇਲਾਵਾ ਐਸ.ਓ.ਈ ਵਿਚ ਸਿਲੈੱਕਟ ਹੋਏ ਬੱਚੇ ਸੁਖਪ੍ਰੀਤ ਕੌਰ, ਸੁਖਜੀਤ ਸਿੰਘ ਹਨ | ਸਕੂਲ ਇੰਚਾਰਜ ਸ੍ਰੀਮਤੀ ਨਮਰਇਤਾ ਅਤੇ ਸਮੂਹ ਸਟਾਫ਼ ਵਲੋਂ ਸਾਰੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਾ ਕੇ ਅਤੇ ਉਨ੍ਹਾਂ ਨੂੰ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਗਈ ਤੇ ਬਾਕੀ ਬੱਚਿਆਂ ਨੂੰ ਅੱਗੇ ਵਾਸਤੇ ਮਿਹਨਤ ਕਰਨ ਲਈ ਤੇ ਚੰਗੇ ਮੁਕਾਮਾਂ 'ਤੇ ਪਹੁੰਚਣ ਲਈ ਪ੍ਰੇਰਿਤ ਕੀਤਾ ਗਿਆ |