11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਖੱੁਡੀ ਕਲਾਂ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਦਿੱਤਾ ਰੋਸ ਧਰਨਾ

Ad Position 21
No active advertisement
ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦੇਣ ਮੌਕੇ ਗ੍ਰਾਮ ਪੰਚਾਇਤ ਖੱੁਡੀ ਕਲਾਂ ਅਤੇ ਪਿੰਡ ਵਾਸੀ | ਤਸਵੀਰ : ਰਿੰਪੀ ਸਟੂਡੀਓ <br/> 03-06-2025
ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਖੱੁਡੀ ਕਲਾਂ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਵਿਕਾਸ ਕਾਰਜ ਨਾ ਚਲਾਉਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ | ਇਸ ਸਬੰਧੀ ਪਿੰਡ ਦੇ ਸਰਪੰਚ ਸਿਮਰਜੀਤ ਸਿੰਘ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਤੇਜ ਸਿੰਘ ਖੱੁਡੀ, ਪੰਚ ਗੁਰਮੇਲ ਸਿੰਘ, ਪੰਚ ਬਲਜੀਤ ਸਿੰਘ, ਪੰਚ ਜੋਰਾ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਗੰਦੇ ਪਾਣੀ ਦੇ ਨਿਕਾਸ ਲਈ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਪ੍ਰਾਪਤ ਹੋਈ ਸੀ | ਜਿਸ ਨਾਲ ਪਿੰਡ ਵਿਚ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਉਣਾ ਸੀ ਪਰ ਪ੍ਰਸ਼ਾਸਨ ਵਲੋਂ ਸੱਤਾਧਾਰੀ ਧਿਰ ਦੀ ਸ਼ਹਿ 'ਤੇ ਇਸ ਕੰਮ ਨੂੰ ਰੋਕਿਆ ਗਿਆ ਹੈ | ਜਿਸ ਦੇ ਰੋਸ ਵਜੋਂ ਅੱਜ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਵਿਖੇ ਧਰਨਾ ਦਿੱਤਾ ਗਿਆ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੂੰ ਮੰਗ-ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਗੰਦੇ ਪਾਣੀ ਦੀ ਨਿਕਾਸੀ ਨਾਲੇ ਨੂੰ ਬਣਾਉਣ ਸਬੰਧੀ ਐੱਸ.ਡੀ.ਐਮ. ਬਰਨਾਲਾ ਵਲੋਂ 3 ਜੂਨ ਨੂੰ ਮੌਕਾ ਦੇਖਿਆ ਜਾਵੇਗਾ | ਇਸ ਮੌਕੇ ਨਿਰਮਲ ਸਿੰਘ ਬਾਜਵਾ, ਸੁਖਪਾਲ ਸਿੰਘ, ਕਰਨੈਲ ਸਿੰਘ, ਲਾਭ ਸਿੰਘ ਖੱੁਡੀ, ਚਮਕੌਰ ਸਿੰਘ, ਸੁਖਵਿੰਦਰ ਸਿੰਘ ਫ਼ੌਜੀ, ਚੰਦ ਸਿੰਘ, ਪੰਚ ਜਸਵੀਰ ਕੌਰ, ਪੰਚ ਸੁਖਪਾਲ ਕੌਰ, ਪੰਚ ਪਰਮਜੀਤ ਕੌਰ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ 'ਚ ਇਕ ਹੋਰ ਕੋਰੋਨਾ ਪੀੜਤ ਨੌਜਵਾਨ ਦੀ ਹੋਈ ਪੁਸ਼ਟੀ ਅਗਲੀ ਖ਼ਬਰ ਭੋਤਨਾ ਸਕੂਲ ਦੇ ਚਾਰ ਵਿਦਿਆਰਥੀਆਂ ਦੀ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿਚ ਹੋਈ ਚੋਣ
Ad Position 24