11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਸੇਵਾ ਸੁਸਾਇਟੀ ਵਲੋਂ 6 ਜੂਨ ਨੂੰ ਮਨਾਇਆ ਜਾਵੇਗਾ-ਭਾਈ ਜਗਸੀਰ ਸਿੰਘ ਮੌੜ

Ad Position 21
No active advertisement
ਅਜੀਤ ਡੈਸਕ 03-06-2025
ਸ਼ਹਿਣਾ, 2 ਜੂਨ (ਸੁਰੇਸ਼ ਗੋਗੀ)-ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ 6 ਜੂਨ ਨੂੰ ਮੌੜ ਨਾਭਾ ਵਿਖੇ ਸ਼ਹੀਦੀ ਦਿਵਸ ਮੌਕੇ ਸਮਾਗਮ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਮੌੜ ਨਾਭਾ ਦੇ ਸ਼ਹੀਦੀ ਬਾਗ਼ ਵਿਚ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਔਰਤਾਂ ਦੀਆਂ ਦੌੜਾਂ ਦੇ ਮੁਕਾਬਲੇ, ਬਜ਼ੁਰਗਾਂ ਦੇ ਰੱਸਾਕਸ਼ੀ, ਸਿਰ 'ਤੇ ਘੜਾ ਧਰ ਕੇ ਸਿੱਧੇ ਤੁਰਨਾ, ਬੱਚਿਆਂ ਦੇ ਜਪੁਜੀ ਸਾਹਿਬ ਪੜ੍ਹਨ ਦੇ ਮੁਕਾਬਲੇ, ਲੰਬੇ ਕੇਸ, ਗਤਕੇ ਮੁਕਾਬਲੇ, ਦਸਤਾਰ ਮੁਕਾਬਲੇ, ਕੇਸਾਧਾਰੀ ਬੱਚਿਆਂ ਦੀਆਂ ਕੁਸ਼ਤੀਆਂ ਹੋਣਗੀਆਂ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਵੀ ਪਾਏ ਜਾਣਗੇ ਅਤੇ ਗੁਰੂ ਕੇ ਲੰਗਰ ਅਤੱੁਟ ਵਰਤਣਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਨੇ ਪੰਜਾਬ ਦੀ ਉਪਜਾਊ ਜ਼ਮੀਨ ਐਕਵਾਇਰ ਕਰਨ ਦਾ ਕੀਤਾ ਵਿਰੋਧ ਅਗਲੀ ਖ਼ਬਰ ਭਾਗ ਸਿੰਘ ਹੋਣਗੇ ਸ਼ਹਿਰੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਐੱਸ.ਡੀ.ਓ
Ad Position 24