11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਨੇ ਪੰਜਾਬ ਦੀ ਉਪਜਾਊ ਜ਼ਮੀਨ ਐਕਵਾਇਰ ਕਰਨ ਦਾ ਕੀਤਾ ਵਿਰੋਧ

Ad Position 21
No active advertisement
ਅਜੀਤ ਡੈਸਕ 03-06-2025
ਸ਼ਹਿਣਾ, 2 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਸਰਾਂ ਦੀ ਅਗਵਾਈ ਵਿਚ ਜੱਥੇਬੰਦੀ ਦੀ ਕੀਤੀ ਮੀਟਿੰਗ ਦੌਰਾਨ ਪੰਜਾਬ ਦੀ 24311 ਏਕੜ ਜ਼ਮੀਨ ਸਰਕਾਰ ਵਲੋਂ ਜਬਰੀ ਐਕਵਾਇਰ ਕਰਨ ਦਾ ਵਿਰੋਧ ਕੀਤਾ ਗਿਆ | ਬੇਅੰਤ ਸਿੰਘ ਸਰਾਂ ਨੇ ਕਿਹਾ ਕਿ ਪੰਜਾਬ ਦੀ ਉਪਜਾਓ ਜ਼ਮੀਨ ਖੇਤੀਬਾੜੀ ਕਰਨ ਲਈ ਹੈ | ਜਿਸ ਵਿਚੋਂ ਪੂਰੇ ਦੇਸ਼ ਦੇ ਲੋਕਾਂ ਦਾ ਪੰਜਾਬ ਦੇ ਕਿਸਾਨ ਅੰਨ ਭੰਡਾਰ ਪੈਦਾ ਕਰ ਕੇ ਪੇਟ ਪਾਲਦੇ ਹਨ | ਇੰਨੀ ਜ਼ਮੀਨ ਐਕਵਾਇਰ ਕਰਨ ਨਾਲ ਲੱਖਾਂ ਲੋਕਾਂ ਦੇ ਮੰੂਹ ਦਾ ਅਨਾਜ ਖੋਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਉਪਜਾਓ ਖੇਤਰ ਵਿਚੋਂ ਕਿਸਾਨਾਂ ਦਾ ਉਜਾੜਾ ਬੰਦ ਕਰੇ | ਬੇਅੰਤ ਸਿੰਘ ਸਰਾਂ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਦੀ ਜ਼ਮੀਨ ਐਕਵਾਇਰ ਕਰਨ ਦਾ ਸਾਡੀ ਜਥੇਬੰਦੀ ਵਿਰੋਧ ਕਰਦੀ ਹੈ | ਇਸ ਮੌਕੇ ਗੁਰਮੇਲ ਸਿੰਘ ਸਰਪ੍ਰਸਤ, ਇਕਾਈ ਪ੍ਰਧਾਨ ਬੇਅੰਤ ਸਿੰਘ ਗਿੱਲ, ਜ਼ਿਲ੍ਹਾ ਯੂਥ ਪ੍ਰਧਾਨ ਜਗਸੀਰ ਸਿੰਘ, ਅੰਮਿ੍ਤ ਸਿੰਘ ਖਹਿਰਾ, ਬਿੰਦਰ ਸਿੰਘ ਝੰਮਟੀਆ, ਰੂਪ ਸਿੰਘ ਮੌੜ ਅਤੇ ਬੱਗਾ ਸਿੰਘ ਖੋਟਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗਾਗੇਵਾਲ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ-ਅਕਾਲੀ ਆਗੂ ਅਗਲੀ ਖ਼ਬਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਸੇਵਾ ਸੁਸਾਇਟੀ ਵਲੋਂ 6 ਜੂਨ ਨੂੰ ਮਨਾਇਆ ਜਾਵੇਗਾ-ਭਾਈ ਜਗ...
Ad Position 24