11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਮਰ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-06-2025
ਧਨੌਲਾ, 2 ਜੂਨ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਭਾਸ਼ਾ ਦਾ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਅਗਵਾਈ ਅਸਿਸਟੈਂਟ ਕੋਆਰਡੀਨੇਟਰ ਮੁਸਕਾਨ ਗਰਗ ਅਤੇ ਮੈਡਮ ਰੇਨੂ ਬਾਲਾ ਨੇ ਕੀਤੀ | ਇਸ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਤੇਲਗੂ ਭਾਸ਼ਾ ਸਿਖਾਉਣਾ ਅਤੇ ਤੇਲਗੂ ਭਾਸ਼ਾ ਵਿਚ ਬੱਚਿਆਂ ਨੂੰ ਗਿਣਤੀ, ਹਿੰਦੀ ਵਿਚ ਸਵਰ ਲਿਖਣੇ ਸਿਖਾਏ ਗਏ | ਹਿੰਦੀ ਤੋਂ ਤੇਲਗੂ ਭਾਸ਼ਾ ਵਿਚ ਕਿਵੇਂ ਬਦਲਾ ਕਰਨਾ ਆਦਿ ਸਿਖਾਇਆ ਗਿਆ | ਇਸ ਤੋਂ ਇਲਾਵਾ ਤੇਲਗੂ ਭਾਸ਼ਾ ਵਿਚ ਬੱਚਿਆਂ ਦੇ ਕੁਇਜ਼ ਮੁਕਾਬਲੇ ਅਤੇ ਚਾਰਟ ਮੁਕਾਬਲੇ ਵੀ ਕਰਵਾਏ ਗਏ | ਬੱਚਿਆਂ ਨੂੰ ਆਪ੍ਰੇਸ਼ਨ ਸੰਧੂਰ, ਆਪ੍ਰੇਸ਼ਨ ਵਿਜੈ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਫਨ ਗੇਮਜ਼ ਵੀ ਕਰਵਾਈਆਂ ਗਈਆਂ | ਮੈਡਮ ਨੇ ਅਗਲੇ ਭਾਗ ਵਿਚ ਬੱਚਿਆਂ ਨੂੰ ਸਿਖਾਇਆ ਕਿਸ ਤਰ੍ਹਾਂ ਫਲਾਂ ਅਤੇ ਸਬਜ਼ੀਆਂ ਨੂੰ ਆਕਾਰ ਵਿਚ ਕੱਟਣਾ ਹੈ, ਕਿਵੇਂ ਸਜਾਵਟ ਕਰਨੀ ਹੈ ਅਤੇ ਕਿਸ ਤਰ੍ਹਾਂ ਦੇ ਫਲਾਂ ਅਤੇ ਸਬਜ਼ੀਆਂ ਦੇ ਰੰਗ ਰੂਪ ਹੁੰਦੇ ਹਨ | ਉਹ ਪ੍ਰੈਕਟੀਕਲ ਤਰੀਕੇ ਨਾਲ ਦਿਖਾਏ ਗਏ | ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਗਾਇਨ ਮੁਕਾਬਲੇ ਵੀ ਕਰਵਾਏ ਗਏ ਅਤੇ ਭਾਸ਼ਾ ਦਾ ਪ੍ਰਚਾਰ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਸ ਕੈਂਪ ਵਿਚ ਬੱਚਿਆਂ ਨੇ ਵੱਖ-ਵੱਖ ਪ੍ਰਕਾਰ ਦੀਆਂ ਪ੍ਰਤੀਕਿਰਿਆਵਾਂ ਨੂੰ ਪ੍ਰੈਕਟੀਕਲ ਤੌਰ 'ਤੇ ਜਾਣਿਆ | ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਭਾਰਤ ਦੇ ਦੱਖਣੀ ਭਾਗ ਬਾਰੇ ਅਤੇ ਉੱਥੋਂ ਦੀ ਤੇਲਗੂ ਭਾਸ਼ਾ ਅਤੇ ਉਨ੍ਹਾਂ ਦੇ ਰੀਤੀ ਰਿਵਾਜ਼ਾਂ ਅਤੇ ਭੋਜਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਮੈਡਮ ਸੁਖਬੀਰ ਅਤੇ ਕੋਆਰਡੀਨੇਟਰ ਮੈਡਮ ਸੰਜੀਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਕਰੀ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹਰਕੰਵਲਜੀਤ ਸਿੰਘ ਐੱਸ.ਡੀ.ਐੱਮ. ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ <br/>
Ad Position 24