ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬਿਲੰਗ ਅਤੇ ਸੂਬਾ ਪ੍ਰੈੱਸ ਸਕੱਤਰ ਗੁਰਦੀਪ ਦਾਸ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜ਼ਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਚੋਣ ਕੀਤੀ ਗਈ | ਚੋਣ ਵਿਚ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਕੱਟੂ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਸਿੰਗਲਾ, ਜਨਰਲ ਸਕੱਤਰ ਪਰਮਿੰਦਰ ਸਿੰਘ ਮਾਣੂੰਕੇ, ਖ਼ਜ਼ਾਨਚੀ ਹਰਦੇਵ ਸਿੰਘ ਸਿੱਧੂ, ਸੈਕਟਰੀ ਨੇਗਿੰਦਰ ਕੌਰ, ਕਾਨੂੰਨੀ ਸਲਾਹਕਾਰ ਜਸਮੀਤ ਸਿੰਘ ਤੁੰਗ, ਪ੍ਰੈਸ ਸਕੱਤਰ ਜੁਲਫ ਅਲੀ ਚੁਣੇ ਗਏ | ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤਾਜੋਕੇ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਭੈਣੀ ਮਹਿਰਾਜ ਚੁਣੇ ਗਏ | ਚੋਣ ਉਪਰੰਤ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੂੰ ਮੰਗਾਂ ਸਬੰਧੀ ਮੰਗ-ਪੱਤਰ ਵੀ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ 10 ਫ਼ੀਸਦੀ ਇੰਕਰੀਮੈਂਟ ਲਾਉਣਾ, 3 ਮਹੀਨਿਆਂ ਦੀਆਂ ਤਨਖ਼ਾਹਾਂ ਦੇਣੀਆਂ, ਜ਼ਿਲ੍ਹੇ ਦੇ ਤਿੰਨੇ ਬਲਾਕਾਂ ਵਲੋਂ ਲਗਭਗ 9 ਕਰੋੜ ਰੁਪਏ ਖ਼ਰਚਾ ਕੀਤਾ ਜਾ ਚੱੁਕਾ ਹੈ, ਜਿਸ ਦੇ ਇਵਜ਼ ਵਿਚ 54 ਲੱਖ ਕੰਟਨਜੈਂਸੀ ਬਣੀ ਹੋਈ ਹੈ | ਜਿਸ ਨਾਲ 7 ਮਹੀਨਿਆਂ ਦੀ ਤਨਖ਼ਾਹ ਮਿਲ ਸਕਦੀ ਹੈ ਪ੍ਰੰਤੂ 3 ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦਿੱਤੀ | ਈ.ਪੀ.ਐਫ. ਨਿਯੁਕਤੀ ਵਾਲੀ ਮਿਤੀ ਤੋਂ ਜਮ੍ਹਾ ਕਰਵਾਉਣਾ, ਫਾਰਮਾਸਿਸਟ, ਪੈਰਾਂ ਮੈਡੀਕਲ ਸਟਾਫ਼ ਨੂੰ ਪਾਲਿਸੀ 2016 ਤਹਿਤ ਕਵਰ ਕਰ ਲਿਆ ਗਿਆ ਪਰ ਮਗਨਰੇਗਾ ਮੁਲਾਜ਼ਮਾਂ ਦਾ ਡਾਟਾ ਵੀ ਵੈਰੀਫਾਈ ਕੀਤਾ ਗਿਆ | ਪ੍ਰੰਤੂ ਉਨ੍ਹਾਂ ਨੂੰ ਪਾਲਿਸੀ ਤਹਿਤ ਅਜੇ ਤੱਕ ਨਹੀਂ ਲਿਆਂਦਾ ਗਿਆ | ਆਊਟਸੋਰਸਿੰਗ ਮੁਲਾਜ਼ਮਾਂ ਨੂੰ ਕੰਟਰੈਕਟ ਵਾਲਾ ਲਾਭ ਦਿੱਤਾ ਜਾਵੇ | ਇਸ ਮੌਕੇ ਬਲਕਰਨ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਹਰਵਿੰਦਰ ਸਿੰਘ, ਜਸਵੀਰ ਸਿੰਘ, ਪੰਕਜ ਕੁਮਾਰ, ਰਣਜੀਤ ਸਿੰਘ, ਸੁਖਚੈਨ ਸਿੰਘ, ਹਰਦੀਪ ਸਿੰਘ ਸਰਾਂ, ਦਿਲਪ੍ਰੀਤ ਸਿੰਘ ਜਟਾਣਾ, ਗੁਰਦੀਪ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ ਮੌੜ ਆਦਿ ਹਾਜ਼ਰ ਸਨ |