18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵਾਟਰ ਸਪਲਾਈ ਵਿਭਾਗ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 04-06-2025
ਬਰਨਾਲਾ, 3 ਜੂਨ (ਗੁਰਪ੍ਰੀਤ ਸਿੰਘ ਲਾਡੀ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ ਦੇ ਕੱਚੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਅਮਰੀਕ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ ਤੇ ਵਿਨੋਦ ਕੁਮਾਰ ਨੇ ਦੱਸਿਆ ਕਿ ਸਾਡੀ ਪੰਜਾਬ ਦੇ ਕੱਚੇ ਮੁਲਾਜ਼ਮਾਂ ਦੀ ਮੀਟਿੰਗ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਨਾਲ ਹੋਈ ਸੀ | ਉਨ੍ਹਾਂ ਨੇ ਸਮੂਹ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਸੀ ਕਿ 15 ਦਿਨਾਂ ਵਿਚ ਸਾਰੇ ਕੱਚੇ ਮੁਲਾਜ਼ਮਾਂ ਦੀਆਂ ਲਿਸਟਾਂ ਮੰਗਵਾ ਕੇ ਜਲਦੀ ਹੀ ਪੱਕੇ ਕਰ ਦੇਵਾਂਗੇ | ਪਰ ਡੇਢ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਲਿਸਟਾਂ ਸਰਕਾਰ ਕੋਲ ਨਹੀਂ ਪੱੁਜੀਆਂ | ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲਿਸਟਾਂ ਭੇਜ ਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਜੋ ਸਰਕਾਰ ਬਣਨ ਵੇਲੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੱਖੋ ਕੈਂਚੀਆਂ ਵਿਖੇ ਵਰਕਸ਼ਾਪ 'ਚੋਂ ਤਾਂਬੇ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਹੁਣ ਡਿਸਕਾਊਾਟ ਬੋਰਡ ਲਗਾਉਣ ਵਾਲੇ ਕੈਮਿਸਟਾਂ ਦੀ ਖ਼ੈਰ ਨਹੀਂ
Ad Position 24