ਸ਼ਹਿਣਾ, 3 ਜੂਨ (ਸੁਰੇਸ਼ ਗੋਗੀ)-ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਅਤੇ ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਿਰਦੇਸ਼ਨਾ ਅਧੀਨ ਸ਼ਹੀਦ ਬੁੱਧੂ ਖਾਂ ਸ਼ੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਹਿਣਾ ਵਿਖੇ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ | ਸੰਸਥਾ ਦੇ ਮੁਖੀ ਮੈਡਮ ਜਸਵੀਰ ਕੌਰ ਨੇ ਦੱਸਿਆ ਕਿ ਸਮਰ ਕੈਂਪ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਿੰਨ ਗਰੁੱਪਾਂ ਵਿਚ ਭਾਗ ਲਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ | ਇਹ ਭਾਸ਼ਾ ਸਿੱਖਣ ਲਈ ਵਿਦਿਆਰਥੀਆਂ ਨੇ ਭਰਵੀਂ ਰੁਚੀ ਵਿਖਾਈ | ਤੇਲਗੂ ਭਾਸ਼ਾ ਸਿੱਖਣ ਦੇ ਨਾਲ-ਨਾਲ ਵਿਦਿਆਰਥੀਆਂ ਨੇ ਹਫ਼ਤਾ ਭਰ ਵੱਖ-ਵੱਖ ਸਿੱਖਿਆ ਸਹਾਇਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲਿਆ | ਸਮਰ ਕੈਂਪ ਦੇ ਆਖ਼ਰੀ ਦਿਨ ਵੱਖ-ਵੱਖ ਗਤੀਵਿਧੀਆਂ ਵਿਚ ਪ੍ਰਤਿਭਾ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਜਸਵੀਰ ਕੌਰ ਨੇ ਸਮਰ ਕੈਂਪ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਮਿਹਨਤ ਕਰਨ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਕੈਂਪ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ |