ਹੰਡਿਆਇਆ, 3 ਜੂਨ (ਗੁਰਜੀਤ ਸਿੰਘ ਖੱੁਡੀ)-ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਪਿੰਡ ਖੱੁਡੀ ਖ਼ੁਰਦ ਦੇ ਭਗਤ ਰਵਿਦਾਸ ਭਵਨ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਦੱਸਿਆ ਕਿ ਖੇਤੀਬਾੜੀ ਖੋਜ ਪ੍ਰਣਾਲੀ ਦੁਆਰਾ ਵਿਕਸਿਤ ਕੀਤੀਆਂ ਗਈਆਂ ਨਵੀਆਂ ਤਕਨੀਕਾਂ, ਕਿਸਾਨ ਭਲਾਈ ਲਈ ਕੇਂਦਰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ, ਮਿੱਟੀ ਸਿਹਤ ਕਾਰਡ, ਖੇਤੀਬਾੜੀ ਵਿਚ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਕਿਸਾਨ ਪਸ਼ੂਧਨ ਉੱਦਮਾਂ ਦੀ ਉਤਪਾਦਕਤਾ ਅਤੇ ਮੁਨਾਫ਼ੇ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ | ਕਿਸਾਨ ਪਸ਼ੂ ਪਾਲਣ ਅਤੇ ਖੇਤੀਬਾੜੀ ਨਾਲ ਸਬੰਧਿਤ ਆਪਣੀ ਸਮੱਸਿਆ ਦੇ ਹੱਲ ਲਈ ਯੂਨੀਵਰਸਿਟੀ ਅਤੇ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਡਾ: ਹਰਜੋਤ ਸਿੰਘ, ਡਾ: ਸੁਰੇਂਦਰ ਸਿੰਘ ਯਾਦਵ, ਸਰਪੰਚ ਦਵਿੰਦਰ ਸਿੰਘ ਰਟੋਲ, ਸੁਸਾਇਟੀ ਸਕੱਤਰ ਮਨਸੀਤਲ ਸਿੰਘ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੋਲਾ ਸਿੰਘ ਗੁਰੂ, ਨਿੰਦਰਜੀਤ ਸਿੰਘ ਚੂੰਘ, ਨਾਇਬ ਸਿੰਘ ਚੂੰਘ, ਕੇਸਰ ਸਿੰਘ, ਪ੍ਰਧਾਨ ਰਣਜੀਤ ਸਿੰਘ, ਨਵੀ ਗੁਰੂ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ |