ਟੱਲੇਵਾਲ, 3 ਜੂਨ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਚੰੂਘਾ ਦੇ ਮੌਜੂਦਾ ਸਰਪੰਚ ਹਰਦੀਪ ਸਿੰਘ ਦੀਪਾ ਆਪਣੇ ਸਾਥੀਆਂ ਗੁਰਮੇਲ ਸਿੰਘ ਮੋਰਨੀ ਵਾਲਾ ਅਤੇ ਸੁਖਪਾਲ ਸਮੇਤ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਬੀਤੇ ਕੱਲ੍ਹ ਬਰਨਾਲਾ ਵਿਖੇ ਹੋਈ ਸੰਵਿਧਾਨ ਬਚਾਓ ਰੈਲੀ ਦੌਰਾਨ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਜਿਨ੍ਹਾਂ ਨੂੰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਿਸ਼ੇਸ਼ ਤੌਰ 'ਤੇ ਕਾਂਗਰਸ ਪਾਰਟੀ ਦੇ ਚਿੰਨ੍ਹ ਵਾਲਾ ਪਰਨਾ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਸ ਉਪਰੰਤ ਸਰਪੰਚ ਹਰਦੀਪ ਸਿੰਘ ਦੀਪਾ ਨੇ ਦੱਸਿਆ ਕਿ ਪਿੰਡ ਚੰੂਘਾ ਵਾਸੀਆਂ ਨੇ ਫ਼ਤਵਾ ਦੇ ਕੇ ਉਨ੍ਹਾਂ ਨੂੰ ਸਰਪੰਚੀ ਦਾ ਤਾਜ ਸੌਂਪਿਆ ਸੀ ਅਤੇ ਉਹ ਪਾਰਟੀਬਾਜ਼ੀ ਤੋਂ ੳੱੁਪਰ ੳੱੁਠ ਕੇ ਪਿੰਡ ਦੇ ਵਿਕਾਸ ਨੂੰ ਤਰਜੀਹ ਦੇ ਰਹੇ ਹਨ, ਪਰ ਪਿੰਡ ਦੇ ਕਈ ਲੋਕ ਅਤੇ ਸੱਤਾਧਾਰੀ ਧਿਰ ਦੇ ਆਗੂ ਪਿੰਡ ਦੇ ਵਿਕਾਸ ਕਾਰਜਾਂ ਵਿਚ ਖੜੋਤ ਲਿਆ ਰਹੇ ਹਨ, ਜਿਸ ਸਬੰਧੀ ਜਿੱਥੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਣੂ ਕਰਵਾਇਆ ਗਿਆ ਹੈ, ੳੱੁਥੇ ਪਾਰਟੀ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਿੰਡ ਦੇ ਵਿਕਾਸ ਕਾਰਜਾਂ ਵਿਚ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਵਾਉਣ ਦਾ ਭਰੋਸਾ ਦਿੱਤਾ ਹੈ | ਸਰਪੰਚ ਹਰਦੀਪ ਸਿੰਘ ਦੀਪਾ ਨੇ ਦੱਸਿਆ ਕਿ ਕੱਲ੍ਹ ਦੀ ਰੈਲੀ ਦੌਰਾਨ ਪਿੰਡ ਚੰੂਘਾ ਤੋਂ 80 ਦੇ ਕਰੀਬ ਵਿਅਕਤੀ ਅਤੇ ਔਰਤਾਂ ਰੈਲੀ ਵਿਚ ਸ਼ਾਮਿਲ ਹੋਏ ਸਨ |