ਬਰਨਾਲਾ, 3 ਜੂਨ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੰਡੀ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਮੂੰਗੀ ਦੀ ਬੋਲੀ ਸ਼ੁਰੂ ਕਰਵਾਉਂਦੇ ਹੋਏ ਜਾਣਕਾਰੀ ਦਿੱਤੀ ਕਿ ਮੰਡੀ ਵਿਚ ਆਈ ਮੂੰਗੀ ਦੀ ਫ਼ਸਲ ਵਪਾਰੀਆਂ ਵਲੋਂ 7000 ਰੁਪਏ ਤੋਂ ਲੈ ਕੇ 7425 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਖ਼ਰੀਦ ਕੀਤੀ ਗਈ ਜੋ ਕਿ ਬਹੁਤ ਹੀ ਵਧੀਆ ਰੇਟ 'ਤੇ ਖ਼ਰੀਦ ਕੀਤੀ ਗਈ ਹੈ | ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਮੂੰਗੀ ਦੀ ਫ਼ਸਲ ਅਤੇ ਮੱਕੀ ਦੀ ਫ਼ਸਲ ਬਰਨਾਲਾ ਅਨਾਜ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਦਾ ਵੱਧ ਤੋਂ ਵੱਧ ਰੇਟ ਮਿਲ ਸਕੇ | ਇਸ ਮੌਕੇ ਹੋਰ ਆੜ੍ਹਤੀਏ ਵੀ ਮੌਜੂਦ ਸਨ |