18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅੱਗੇ ਦਿੱਤਾ ਧਰਨਾ <br/>

Ad Position 21
No active advertisement
ਅਜੀਤ ਡੈਸਕ 04-06-2025
ਬਰਨਾਲਾ, 3 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਮੱੁਖ ਮੰਤਰੀ ਪੰਜਾਬ, ਦਿੱਲੀ ਦੇ ਸਾਬਕਾ ਮੱੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਰਨੈਲ ਸਿੰਘ ਗਾਂਧੀ ਜ਼ਿਲ੍ਹਾ ਮੀਤ ਪ੍ਰਧਾਨ, ਜ਼ਿਲ੍ਹਾ ਆਗੂ ਹਾਕਮ ਸਿੰਘ ਢਿੱਲਵਾਂ, ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ, ਗਿਆਨ ਸਿੰਘ ਛਾਪਾ, ਗੋਰਾ ਸਿੰਘ ਭਦੌੜ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਸ਼ਹਿਣਾ, ਜਰਨੈਲ ਸਿੰਘ ਢਿੱਲਵਾਂ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਉੱਪਰ ਜ਼ੁਲਮ ਢਾਹ ਰਹੀ ਹੈ, ਕਿਸਾਨਾਂ ਨੂੰ ਜਬਰੀ ਚੱੁਕ ਕੇ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ | ਹੁਣ ਬਠਿੰਡਾ ਜ਼ਿਲ੍ਹੇ ਦੇ ਪਿੰਡ ਘਸੋਖਾਨਾ 'ਚ ਸੀਵਰੇਜ ਪਿੰਡ ਅੰਦਰ ਗ਼ਲਤ ਐਸਟੀਮੇਟ ਬਣਾ ਕੇ ਸੀਵਰੇਜ ਬਣਾਇਆ ਜਾ ਰਿਹਾ ਸੀ, ਜਿਸ ਦਾ ਪਿੰਡ ਦੇ ਕਿਸਾਨਾਂ ਨੇ ਵਿਰੋਧ ਕੀਤਾ ਸੀ | ਉਸ ਦੇ ਹੱਕ 'ਚ ਕਿਸਾਨ ਯੂਨੀਅਨਾਂ ਦੇ 130 ਤੋਂ ਵੱਧ ਆਗੂ ਜੇਲ੍ਹਾਂ 'ਚ ਬੰਦ ਕੀਤੇ ਹੋਏ ਹਨ | ਉਨ੍ਹਾਂ ਨੂੰ ਪੰਜਾਬ ਸਰਕਾਰ ਜਲਦੀ ਰਿਹਾਅ ਕਰੇ ਅਤੇ ਗ਼ਲਤ ਢੰਗ ਨਾਲ ਬਣਦੇ ਸੀਵਰੇਜ ਨੂੰ ਰੋਕ ਲਾਵੇ, ਸਹੀ ਐਸਟੀਮੇਟ ਬਣਾ ਕੇ ਸੀਵਰੇਜ ਪਾਇਆ ਜਾਵੇ | ਜੇਕਰ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ | ਇਸ ਮੌਕੇ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਕਿਸਾਨਾਂ ਦੇ ਹੱਕ ਵਿਚ ਸਮਰਥਨ ਕੀਤਾ | ਇਸ ਮੌਕੇ ਦਰਸ਼ਨ ਸਿੰਘ ਚੀਮਾ, ਹਰੀ ਸਿੰਘ, ਨਾਹਰ ਸਿੰਘ ਗੁੰਮਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਮਾਰਗ ਨੰ: 7 ਉੱਪਰ ਕਈ ਥਾਵਾਂ 'ਤੇ ਮੀਂਹ ਦਾ ਗੰਦੇ ਪਾਣੀ ਖੜ੍ਹਨ ਕਰ ਕੇ ਰਾਹਗੀਰ ਪ੍ਰੇਸ਼ਾਨ <br/> ਅਗਲੀ ਖ਼ਬਰ -ਲੁਧਿਆਣਾ ਜ਼ਿਮਨੀ ਚੋਣ 'ਚ 14 ਨੂੰ- ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਵਲੋਂ 'ਆਪ' ਉਮੀਦਵਾਰ ਦਾ ਡਟ ਕੇ ਵਿਰੋਧ ਕੀਤ...
Ad Position 24