ਬਰਨਾਲਾ, 4 ਜੂਨ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਚੀਮਾ-ਜੋਧਪੁਰ ਦਾ ਬੀ.ਸੀ.ਏ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਪੂਜਾ ਰਾਈ ਨੇ 74.83 ਫ਼ੀਸਦੀ ਅੰਕ ਲੈ ਕੇ ਪਹਿਲਾ, ਐਸ਼ਲੀ ਨੇ 71.16 ਫ਼ੀਸਦੀ ਅੰਕ ਲੈ ਕੇ ਦੂਜਾ, ਜੋਤੀ ਕੌਰ ਨੇ 68.66 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾ: ਅਜੇ ਮਿੱਤਲ, ਅਕਾਦਮਿਕ ਇੰਚਾਰਜ ਡਾ: ਭਾਵੇਤ ਗਰਗ, ਪ੍ਰੋ: ਜਸ਼ਨਜੋਤ ਗੋਇਲ, ਅਕਾਦਮਿਕ ਇੰਚਾਰਜ ਪ੍ਰੋ: ਜਸਪ੍ਰੀਤ ਕੌਰ ਨੇ ਹੋਣਹਾਰ ਵਿਦਿਆਰਥਣਾਂ ਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ |