23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੀਵਰੇਜ ਓਵਰਫ਼ਲੋ ਕਾਰਨ ਨਿਵਾਸੀ ਅਤੇ ਰਾਹਗੀਰਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ <br/>

Ad Position 21
No active advertisement
ਅਜੀਤ ਡੈਸਕ 05-06-2025
ਬਰਨਾਲਾ, 4 ਜੂਨ (ਨਰਿੰਦਰ ਅਰੋੜਾ)-ਬਰਨਾਲਾ ਦੇ ਸੇਖਾ ਰੋਡ, ਗਲੀ ਨੰ: 4, ਮੋਰਾਂ ਵਾਲੀ ਪਹੀ ਵਿਖੇ ਲਗਾਤਾਰ ਹੋ ਰਹੇ ਸੀਵਰੇਜ ਓਵਰਫ਼ਲੋ ਕਾਰਨ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁਹੱਲਾ ਵਾਸੀਆਂ ਵੀਨਾ ਮਿੱਤਲ, ਧੀਰਜ ਮਿੱਤਲ, ਤਰੁਣ, ਲਖਵੀਰ ਸਿੰਘ, ਸਿਮਰਨ ਸਿੰਘ, ਪ੍ਰਦੀਪ ਸਿੰਗਲਾ, ਸੰਜੀਵ ਕੁਮਾਰ ਆਦਿ ਨੇ ਕਿਹਾ ਕਿ ਇਸ ਜਗ੍ਹਾ 'ਤੇ ਬਿਨਾਂ ਮੀਂਹ ਤੋਂ ਹੀ ਸੀਵਰੇਜ ਓਵਰਫ਼ਲੋ ਹੁੰਦਾ ਰਹਿੰਦਾ ਹੈ | ਜਿਸ ਕਾਰਨ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣਾ ਔਖਾ ਹੋ ਜਾਂਦਾ ਹੈ | ਕਈ ਵਾਰ ਤਾਂ ਇਹ ਗੰਦਾ ਪਾਣੀ ਘਰਾਂ ਦੇ ਅੰਦਰ ਵੀ ਵੜ ਜਾਂਦਾ ਹੈ | ਬਹੁਤ ਗੰਦੀ ਬਦਬੂ ਮਾਰਦੀ ਹੈ ਅਤੇ ਭਿਆਨਕ ਬਿਮਾਰੀ ਫੈਲਣ ਦਾ ਖ਼ਤਰਾ ਹਰ ਸਮੇਂ ਬਣਿਆ ਰਹਿੰਦਾ ਹੈ | ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡਰਾਈ ਡੇਅ ਮਨਾ ਕੇ ਡੇਂਗੂ ਦਾ ਲਾਰਵਾ ਖ਼ਤਮ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਸਾਡੀ ਕੋਈ ਸਾਰ ਨਹੀਂ ਲੈ ਰਿਹਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਪਹਿਲਾਂ ਭਾਸ਼ਣਾਂ ਵਿਚ ਕਿਹਾ ਜਾਂਦਾ ਸੀ ਕਿ ਪਿਛਲੀਆਂ ਸਰਕਾਰਾਂ ਵਲੋਂ ਗਲੀਆਂ ਨਾਲੀਆਂ ਦੇ ਕੰਮ ਹੀ ਨਹੀਂ ਕੀਤੇ ਜਾਂਦੇ ਹੋਰ ਕੀ ਕਰਨਗੇ ਅਤੇ ਲੋਕ ਗਲੀਆਂ ਨਾਲੀਆਂ ਤੱਕ ਹੀ ਸੀਮਤ ਰੱਖੇ ਹੋਏ ਹਨ | ਪਰ ਹੁਣ ਤਾਂ 'ਆਪ' ਸਰਕਾਰ ਬਣੀ ਨੂੰ ਵੀ ਤਿੰਨ ਸਾਲ ਤੋਂ ਵਧੇਰਾ ਸਮਾਂ ਹੋ ਚੱੁਕਿਆ ਹੈ, ਸਾਡਾ ਤਾਂ ਪਹਿਲਾਂ ਨਾਲੋਂ ਵੀ ਬੁਰਾ ਹਾਲ ਹੋ ਚੱੁਕਿਆ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਡੀ ਇਸ ਸਮੱਸਿਆ ਵੱਲ ਧਿਆਨ ਦੇ ਕੇ ਸਾਨੂੰ ਨਰਕ ਭਰੀ ਜ਼ਿੰਦਗੀ 'ਚੋਂ ਕੱਢਿਆ ਜਾਵੇ ਅਤੇ ਸੀਵਰੇਜ ਦੇ ਪਾਣੀ ਦਾ ਕੋਈ ਪੱਕਾ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਅਸੀਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ |

Ad Position 22
No active advertisement
ਪਿਛਲੀ ਖ਼ਬਰ ਦੜੇ ਸੱਟੇ ਦਾ ਕੰਮ ਕਰਦਾ ਵਿਅਕਤੀ ਨਕਦੀ ਸਮੇਤ ਕਾਬੂ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਕਾਰਨ ਫ਼ਰਦ ਕੇਂਦਰਾਂ ਦੇ ਆਪ੍ਰੇਟਰਾਂ ਨੇ ਕੀਤੀ ਹੜਤਾਲ
Ad Position 24