23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਦੜੇ ਸੱਟੇ ਦਾ ਕੰਮ ਕਰਦਾ ਵਿਅਕਤੀ ਨਕਦੀ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 05-06-2025
ਬਰਨਾਲਾ, 4 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਦੜਾ ਸੱਟੇ ਦਾ ਕੰਮ ਕਰਨ ਵਾਲੇ ਵਿਅਕਤੀ ਨੂੰ 2500 ਰੁਪਏ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੰਜੀਵ ਕੁਮਾਰ ਪੱੁਤਰ ਪ੍ਰੇਮ ਚੰਦ ਵਾਸੀ ਨੇੜੇ ਬਾਬਾ ਗਾਂਧਾ ਡੇਰਾ ਬਰਨਾਲਾ ਦੜਾ ਸੱਟਾ ਲਗਵਾਉਣ ਦਾ ਕੰਮ ਕਰਦਾ ਹੈ ਜੋ ਕਿ ਅੱਜ ਵੀ ਸਟੈਂਡਰਡ ਚੌਕ ਹੰਡਿਆਇਆ ਵਿਖੇ ਤੁਰ ਫਿਰ ਕੇ ਖਾਈ ਬਾਈ ਦੜਾ ਸੱਟੇ ਦਾ ਕੰਮ ਕਰ ਰਿਹਾ ਹੈ ਤਾਂ ਸਹਾਇਕ ਥਾਣੇਦਾਰ ਬਲਕਰਨ ਸਿੰਘ ਨੇ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 2500 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਲਘੂ ਉਦਯੋਗਾਂ ਦੇ ਮਾਲਕ ਆਪਣੇ ਕਰਿੰਦਿਆਂ ਦੇ ਵੇਰਵੇ ਥਾਣੇ 'ਚ ਜਮ੍ਹਾਂ ਕਰਵਾਉਣ-ਜ਼ਿਲ੍ਹਾ ਮੈਜਿਸਟਰੇਟ ਅਗਲੀ ਖ਼ਬਰ ਸੀਵਰੇਜ ਓਵਰਫ਼ਲੋ ਕਾਰਨ ਨਿਵਾਸੀ ਅਤੇ ਰਾਹਗੀਰਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ <br/>
Ad Position 24