28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭੇਦਭਰੇ ਹਾਲਾਤ 'ਚ ਵਿਅਕਤੀ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ, ਨੇੜੇ ਬੱਸ ਸਟੈਂਡ ਬਰਨਾਲਾ ਵਿਖੇ ਇੱਕ ਵਿਅਕਤੀ ਦੀ ਭੇਦਭਰੀ ਹਾਲਾਤਾਂ 'ਚ ਲਾਸ਼ ਮਿਲੀ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪ੍ਰੇਮ ਪ੍ਰਧਾਨ ਮਾਰਕੀਟ 'ਚ ਇਕ ਵਿਅਕਤੀ ਡਿੱਗਿਆ ਪਿਆ ਹੈ | ਤਫ਼ਤੀਸ਼ੀ ਅਫ਼ਸਰ ਹੌਲਦਾਰ ਅਜੈ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜਾਣਕਾਰੀ ਹਾਸਲ ਕਰਦਿਆਂ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ | ਜਿੱਥੇ ਡਾਕਟਰਾਂ ਨੇ ਮਿ੍ਤਕ ਘੋਸ਼ਿਤ ਕਰਾਰ ਦੇ ਦਿੱਤਾ | ਮਿ੍ਤਕ ਦੀ ਪਛਾਣ ਸਰਬਜੀਤ ਸਿੰਘ ਪੱੁਤਰ ਕਾਕਾ ਸਿੰਘ ਬਖਤਗੜ੍ਹ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਕਾਨੂੰਨ ਅਨੁਸਾਰ ਬਣਗੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਨਿਰੰਜਨ ਸਿੰਘ ਤੇ ਗੁਰਤੇਜ ਸਿੰਘ ਦਾ ਘਰ ਡਿੱਗਿਆ ਅਗਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਵਲੋਂ ਇਕ ਮਹੀਨੇ ਦੀ ਤਨਖ਼ਾਹ ਹੜ ਪੀੜਤਾਂ ਲਈ ਦੇਣ ਦਾ ਐਲਾਨ
Ad Position 24