28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਐਸ.ਡੀ.ਐਮ. ਕਾਹਲੋਂ ਨੇ ਮਹਿਲ ਕਲਾਂ ਸਬ-ਡਵੀਜ਼ਨ ਦਾ ਵਾਧੂ ਚਾਰਜ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 30-08-2025
ਮਹਿਲ ਕਲਾਂ, 29 ਅਗਸਤ (ਅਵਤਾਰ ਸਿੰਘ ਅਣਖੀ)-ਐਸ.ਡੀ.ਐਮ. ਜੁਗਰਾਜ ਸਿੰਘ ਕਾਹਲੋਂ ਨੇ ਸਬ-ਡਵੀਜ਼ਨ ਮਹਿਲ ਕਲਾਂ ਦੇ ਨਵੇਂ ਐਸ.ਡੀ.ਐਮ. ਵਜੋਂ ਆਪਣਾ ਵਾਧੂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਐਸ.ਡੀ.ਐਮ. ਕਾਹਲੋਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡਾਂ ਦੇ ਮੁਹਤਬਰਾਂ ਅਤੇ ਆਮ ਲੋਕਾਂ ਨੂੰ ਦਫ਼ਤਰ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ | ਕੰਮ ਲਈ ਆਉਣ ਵਾਲੇ ਲੋੜਵੰਦ ਲੋਕਾਂ ਦੇ ਕਾਰਜ ਪਹਿਲ ਦੇ ਆਧਾਰ 'ਤੇ ਨਿਪਟਾਏ ਜਾਣਗੇ | ਐਸ.ਡੀ.ਐਮ. ਕਾਹਲੋਂ ਨੇ ਦੱਸਿਆ ਕਿ ਲਗਾਤਾਰ ਹੋ ਰਹੀ ਬਾਰਸ਼ ਨਾਲ ਡਰੇਨਾਂ ਅਤੇ ਰਜਵਾਹਿਆਂ ਦੇ ਓਵਰਫ਼ਲੋ ਕਾਰਨ ਫ਼ਸਲਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰ ਕੇ ਪੰਜਾਬ ਸਰਕਾਰ ਨੂੰ ਭੇਜੀ ਜਾ ਰਹੀ ਹੈ | ਇਸ ਮੌਕੇ ਹਰਵਿੰਦਰ ਰਾਏ, ਮੈਡਮ ਗੁਰਮੀਤ ਕੌਰ, ਮਨਜੀਤ ਸਿੰਘ, ਬੇਨੂ ਗੋਪਾਲ, ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਐਸ.ਡੀ.ਐਮ ਜਗਰਾਜ ਸਿੰਘ ਕਾਹਲੋ ਨੂੰ ਜੀ ਆਇਆਂ ਨੂੰ ਆਖਦਿਆਂ ਗੁਲਦਸਤੇ ਭੇਟ ਕਰ ਕੇ ਸ਼ਾਨਦਾਰ ਨਿੱਘਾ ਸਵਾਗਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਢਹਿ-ਢੇਰੀ ਹੋਏ ਘਰਾਂ ਦੇ ਮੁਆਵਜ਼ੇ ਲਈ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਮੂਹਰੇ ਪ੍ਰਦਰਸ਼ਨ... ਅਗਲੀ ਖ਼ਬਰ ਮੀਂਹ ਕਾਰਨ ਨਿਰੰਜਨ ਸਿੰਘ ਤੇ ਗੁਰਤੇਜ ਸਿੰਘ ਦਾ ਘਰ ਡਿੱਗਿਆ
Ad Position 24