28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੰਘੇੜਾ ਕਾਲਜ ਦੇ ਵਿਦਿਆਰਥੀਆਂ ਨੇ ਸੋਨੇ ਤੇ ਤਾਂਬੇ ਦੇ ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ 10 ਕਿੱਲੋਮੀਟਰ ਕਰਾਸ ਕੰਟਰੀ ਚੈਂਪੀਅਨਸ਼ਿਪ ਵਿਚੋਂ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਨੇ ਦਿੱਤੀ ਤੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਸੰਸਥਾ ਦੀਆਂ ਲੜਕੀਆਂ ਤੇ ਲੜਕਿਆਂ ਨੇ ਭਾਗ ਲਿਆ | ਜਿਸ ਵਿਚੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਲੜਕੀਆਂ ਨੇ ਸੋਨ ਤਗਮਾ ਅਤੇ ਲੜਕਿਆਂ ਨੇ ਤਾਂਬੇ ਦਾ ਤਗਮਾ ਜਿੱਤਿਆ | ਜੇਤੂ ਟੀਮ ਵਿਚ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਸੋਨ ਤਗਮਾ, ਲੜਕਿਆਂ ਵਿਚੋਂ ਅਰਸ਼ਦੀਪ ਸਿੰਘ ਅਤੇ ਕੁਲਦੀਪ ਸਿੰਘ ਨੇ ਤਾਂਬੇ ਦਾ ਤਗਮਾ ਜਿੱਤਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ, ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ, ਫਿਜ਼ੀਕਲ ਵਿਭਾਗ ਮੁਖੀ ਪ੍ਰੋ: ਕੁਲਵੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਤਰਲੋਚਨ ਬਾਂਸਲ ਵਲੋਂ ਸਾਥੀਆਂ ਸਮੇਤ ਨਜ਼ਦੀਕੀ ਪਿੰਡਾਂ ਦਾ ਤੂਫ਼ਾਨੀ ਦੌਰਾ <br/> ਅਗਲੀ ਖ਼ਬਰ ਮੀਂਹ ਨਾਲ ਢਹਿ-ਢੇਰੀ ਹੋਏ ਘਰਾਂ ਦੇ ਮੁਆਵਜ਼ੇ ਲਈ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਮੂਹਰੇ ਪ੍ਰਦਰਸ਼ਨ...
Ad Position 24