28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਤਰਲੋਚਨ ਬਾਂਸਲ ਵਲੋਂ ਸਾਥੀਆਂ ਸਮੇਤ ਨਜ਼ਦੀਕੀ ਪਿੰਡਾਂ ਦਾ ਤੂਫ਼ਾਨੀ ਦੌਰਾ <br/>

Ad Position 21
No active advertisement
ਅਜੀਤ ਡੈਸਕ 30-08-2025
ਤਪਾ ਮੰਡੀ, 29 ਅਗਸਤ (ਪ੍ਰਵੀਨ ਗਰਗ)-ਜਿੱਥੇ ਅੱਜ ਪੂਰਾ ਪੰਜਾਬ ਲਗਭਗ ਹੜ੍ਹਾਂ ਦੀ ਮਾਰ ਨਾਲ ਜੂਝ ਰਿਹਾ ਹੈ ਉੱਥੇ ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾ ਕੇ ਪਿੰਡਾਂ ਦਾ ਹਾਲ ਜਾਣਿਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਭਗਵਾਨ ਸਿੰਘ ਭਾਨਾ ਮੌੜ, ਸਰਪੰਚ ਡੋਗਰ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸੀਪਾ, ਭਗਵੰਤ ਚੱਠਾ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ, ਗੁਰਜਿੰਦਰ ਸਿੰਘ, ਹਰਦੀਪ ਛੰਨਾ ਸਮੇਤ ਤਪਾ ਦੇ ਨਜ਼ਦੀਕੀ ਪਿੰਡਾਂ ਦਾ ਦੌਰਾ ਕੀਤਾ ਅਤੇ ਹਾਲ ਚਾਲ ਜਾਣਿਆ | ਇਸ ਦੌਰੇ ਦੌਰਾਨ ਸਮੂਹ ਪਾਰਟੀ ਵਰਕਰਾਂ ਵਲੋਂ ਜਿਨ੍ਹਾਂ ਪਿੰਡਾਂ 'ਚ ਕੋਈ ਵੱਡੀ ਸਮੱਸਿਆ ਆ ਰਹੀ ਸੀ, ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੌਕੇ ਸਰਕਾਰ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ, ਘਰਾਂ ਦਾ ਨਿਰੀਖਣ ਕਰ ਕੇ ਤੁਰੰਤ ਢੁਕਵਾਂ ਮੁਆਵਜ਼ਾ ਪੀੜਤਾਂ ਲਈ ਜਾਰੀ ਕਰੇ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਝਾਕ ਛੱਡ ਕਸਬਾ ਵਾਸੀਆਂ ਨੇ ਖ਼ੁਦ ਛੱਪੜ ਦੀ ਸਫ਼ਾਈ ਦਾ ਬੀੜਾ ਚੁੱਕਿਆ <br/> ਅਗਲੀ ਖ਼ਬਰ ਸੰਘੇੜਾ ਕਾਲਜ ਦੇ ਵਿਦਿਆਰਥੀਆਂ ਨੇ ਸੋਨੇ ਤੇ ਤਾਂਬੇ ਦੇ ਤਗਮੇ ਜਿੱਤੇ <br/>
Ad Position 24