28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਪਾਵਰ ਲਿਫ਼ਟਿੰਗ ਦੇ ਮੁਕਾਬਲਿਆਂ ਵਿਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਹਰਸ਼ਵੀਰ ਸਿੰਘ ਨੇ 93 ਕਿੱਲੋ ਭਾਰ ਵਰਗ, ਹਰੇਕਮ ਵੀਰ ਸਿੰਘ ਨੇ 74 ਕਿੱਲੋ ਭਾਰ ਵਰਗ ਅਤੇ ਦਕਸ਼ਜੋਤ ਸਿੰਘ ਨੇ 59 ਕਿੱਲੋ ਭਾਰ ਵਰਗ ਵਿਚ ਭਾਗ ਲਿਆ | ਜਿਸ ਵਿਚੋਂ ਵਿਦਿਆਰਥੀ ਹਾਰਸ਼ਵੀਰ ਸਿੰਘ ਨੇ ਚਾਂਦੀ ਅਤੇ ਹਰੇਕਮ ਵੀਰ ਸਿੰਘ ਨੇ ਤਾਂਬੇ ਦਾ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਜੇਤੂ ਵਿਦਿਆਰਥੀਆਂ, ਡੀ.ਪੀ. ਹਰਜੀਤ ਸਿੰਘ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਐਸੋਸੀਏਸ਼ਨ ਵਲੋਂ 500 ਗਜ਼ ਦੇ ਪਲਾਟਾਂ 'ਤੇ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੀ ਮੰਗ <br/> ਅਗਲੀ ਖ਼ਬਰ ਸਰਕਾਰੀ ਝਾਕ ਛੱਡ ਕਸਬਾ ਵਾਸੀਆਂ ਨੇ ਖ਼ੁਦ ਛੱਪੜ ਦੀ ਸਫ਼ਾਈ ਦਾ ਬੀੜਾ ਚੁੱਕਿਆ <br/>
Ad Position 24