28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਬੱਤ ਦਾ ਭਲਾ ਟਰੱਸਟ ਵਲੋਂ ਮੀਂਹ ਨਾਲ ਡਿੱਗੇ ਗ਼ਰੀਬ ਲੋਕਾਂ ਦੇ ਮਕਾਨਾਂ ਲਈ ਦਿੱਤੀ ਜਾਵੇਗੀ ਆਰਥਿਕ ਸਹਾਇਤਾ-ਕੈਪਟਨ ਸਿੱਧੂ <br/>

Ad Position 21
No active advertisement
ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਬਰਨਾਲਾ ਸ਼ਹਿਰ ਵਿਚ ਚਾਰ ਗ਼ਰੀਬ ਲੋਕਾਂ ਦੇ ਘਰਾਂ ਦਾ ਨੁਕਸਾਨ ਹੋ ਗਿਆ ਹੈ | ਜਿਸ ਵਿਚ ਦੋ ਘਰ ਰਾਹੀ ਬਸਤੀ, ਇਕ ਘਰ ਗਲੀ ਨੰਬਰ 4 ਸੇਖਾ ਰੋਡ ਅਤੇ ਇਕ ਮਕਾਨ ਬਾਜ਼ੀਗਰ ਬਸਤੀ ਵਿਚ ਡਿੱਗਾ ਹੈ | ਬਾਜ਼ੀਗਰ ਬਸਤੀ ਵਿਚ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਵੀ ਹੋ ਗਈ | ਪੀੜ੍ਹਤ ਲੋਕਾਂ ਦੀ ਸਾਰ ਲੈਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬ੍ਰਾਂਚ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਆਪਣੀ ਟੀਮ ਨਾਲ ਘਰਾਂ ਵਿਚ ਪਹੁੰਚੇ ਅਤੇ ਨੁਕਸਾਨ ਦਾ ਜਾਇਜ਼ਾ ਲੈਣ | ਉਨ੍ਹਾਂ ਟਰੱਸਟ ਵਲੋਂ ਪੀੜ੍ਹਤ ਲੋਕਾਂ ਨੂੰ ਆਰਥਿਕ ਸਹਾਇਤਾ ਦਾ ਭਰੋਸਾ ਦਿੱਤਾ ਗਿਆ | ਕੈਪਟਨ ਸਿੱਧੂ ਨੇ ਦੱਸਿਆ ਕਿ ਟੀਮ ਵਲੋਂ ਨੁਕਸਾਨੇ ਘਰਾਂ ਦੀਆਂ ਤਸਵੀਰਾਂ ਲੈ ਕੇ ਅਤੇ ਮਦਦ ਲਈ ਅਰਜ਼ੀਆਂ ਭਰ ਕੇ ਨੁਕਸਾਨ ਦਾ ਐਸਟੀਮੇਟ ਲਗਵਾ ਕੇ ਸੰਸਥਾ ਦੇ ਮੁੱਖ ਦਫ਼ਤਰ ਨੂੰ ਭੇਜ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੰਸਥਾ ਦੇ ਚੇਅਰਮੈਨ ਡਾ: ਐਸ.ਪੀ. ਸਿੰਘ ਉਬਰਾਏ ਦਿਨ-ਰਾਤ ਲੋੜਵੰਦ ਲੋਕਾਂ ਦੀ ਸੇਵਾ ਵਿਚ ਲੱਗੇ ਰਹਿੰਦੇ ਹਨ | ਜੋ ਸਿਰਫ਼ ਆਪਣੇ ਵਤਨ ਵਿਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਇਨਸਾਨੀਅਤ ਦੀ ਸੇਵਾ ਕਰਦੇ ਰਹਿੰਦੇ ਹਨ | ਇਸ ਮੌਕੇ ਸਮਾਜ ਸੇਵੀ ਹਰਵਿੰਦਰ ਸਿੰਘ ਰੋਮੀ, ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਗੁਰਦੇਵ ਸਿੰਘ ਮੱਕੜ, ਸੂਬੇਦਾਰ ਗੁਰਜੰਟ ਸਿੰਘ ਅਤੇ ਹੌਲਦਾਰ ਬਸੰਤ ਸਿੰਘ ਉੱਗੋਕੇ ਆਦਿ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਸੰਪਰਦਾਇ ਮਲਕਪੁਰ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਸਿਵਲ ਹਸਪਤਾਲ ਦੇ ਪਾਰਕ ਨੂੰ ਉਜਾੜਨ ਸਬੰਧੀ ਸਿਵਲ ਸਰਜਨ ਖ਼ਿਲਾਫ਼ ਰੋਸ ਰੈਲੀ <br/>
Ad Position 24