28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਾਉਣੀ ਸੀਜ਼ਨ ਦੇ ਸਬੰਧ 'ਚ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਸਕੱਤਰ ਮਾਰਕੀਟ ਕਮੇਟੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੰਡੀ ਅਫ਼ਸਰ ਬਰਨਾਲਾ ਵਲੋਂ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਸ: ਬੀਰਇੰਦਰ ਸਿੰਘ ਸਿੱਧੂ ਨੇ ਜ਼ਿਲ੍ਹੇ ਵਿਚ ਪੈਂਦੀਆਂ ਮਾਰਕੀਟ ਕਮੇਟੀਆਂ ਬਰਨਾਲਾ, ਧਨੌਲਾ, ਤਪਾ, ਭਦੌੜ ਤੇ ਮਹਿਲ ਕਲਾਂ ਦੇ ਸਕੱਤਰਾਂ ਨਾਲ ਸਾਉਣੀ ਸੀਜ਼ਨ-2025 ਸਬੰਧੀ ਵਿਚਾਰਾਂ ਕੀਤੀਆਂ | ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਦੱਸਿਆ ਗਿਆ ਕਿ ਪਹਿਲਾਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੁੰਦੀ ਸੀ, ਇਸ ਵਾਰ ਸਕੱਤਰ ਬੋਰਡ ਵਲੋਂ ਕੀਤੀ ਮੀਟਿੰਗ ਅਨੁਸਾਰ 16 ਸਤੰਬਰ ਤੋਂ ਪਹਿਲਾਂ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਹੋਈਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਪਿਛਲੇ ਸਾਲ 8,38,793 ਐਮ.ਟੀ. ਝੋਨੇ ਦੀ ਫ਼ਸਲ ਦੀ ਆਮਦ ਹੋਈ ਸੀ | ਉਨ੍ਹਾਂ ਸਮੂਹ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੀ.ਏ.ਯੂ. ਲੁਧਿਆਣਾ ਤੋਂ ਮੁਆਇਸ਼ਚਰ ਮੀਟਰ ਕੈਲੀਵਿਰੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣਗੇ ਅਤੇ ਜੇਕਰ ਕਿਸੇ ਖ਼ਰੀਦ ਕੇਂਦਰ ਵਿਚ ਬਾਰਸ਼ ਦੇ ਮੌਸਮ ਦੌਰਾਨ ਪਾਣੀ ਖੜ ਗਿਆ ਹੋਵੇ ਤਾਂ ਉਸ ਨੂੰ ਤੁਰੰਤ ਕਢਵਾ ਦਿੱਤਾ ਜਾਵੇ ਅਤੇ ਸਾਉਣੀ ਸੀਜ਼ਨ ਦੌਰਾਨ ਮੰਡੀਆਂ ਵਿਚ ਬਿਜਲੀ, ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਪੁਖ਼ਤਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਕੋਈ ਵੀ ਅਧਿਕਾਰੀ/ਕਰਮਚਾਰੀ ਅਗੇਤਰੀ ਪ੍ਰਵਾਨਗੀ ਲਏ ਬਗੈਰ ਛੁੱਟੀ 'ਤੇ ਨਹੀਂ ਜਾਵੇਗਾ ਅਤੇ ਮੰਡੀਆਂ ਵਿਚ ਪੰਜਾਬ ਮੰਡੀ ਬੋਰਡ ਵਲੋਂ ਜਾਰੀ ਸੀਜ਼ਨਲ ਪ੍ਰਬੰਧਾਂ ਸਬੰਧੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨਗੇ | ਮੀਟਿੰਗ ਵਿਚ ਕੁਲਵਿੰਦਰ ਸਿੰਘ ਭੁੱਲਰ ਸਕੱਤਰ ਮਾਰਕੀਟ ਕਮੇਟੀ ਬਰਨਾਲਾ, ਹਰਦੀਪ ਸਿੰਘ ਗਿੱਲ ਸਕੱਤਰ ਤਪਾ/ਭਦੌੜ, ਮਨਪ੍ਰੀਤ ਸਿੰਘ ਸਕੱਤਰ ਧਨੌਲਾ ਅਤੇ ਰਾਜਦੀਪ ਸਿੰਘ ਮੰਡੀ ਸੁਪਰਵਾਈਜ਼ਰ ਮਹਿਲ ਕਲਾਂ, ਰਾਜ ਕੁਮਾਰ ਮੰਡੀ ਸੁਪਰਵਾਈਜ਼ਰ ਬਰਨਾਲਾ ਅਤੇ ਰਾਜਕਰਨ ਸਿੰਘ ਰਾਏ ਮੰਡੀ ਸੁਪਰਵਾਈਜ਼ਰ ਧਨੌਲਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦਫ਼ਤਰ ਤੋਂ ਹੜ੍ਹ ਪੀੜ੍ਹਤਾਂ ਲਈ 2 ਟਰੱਕ ਰਾਸ਼ਨ ਦੇ ਕੀਤੇ ਰਵਾਨਾ ਅਗਲੀ ਖ਼ਬਰ ਸਹਿਕਾਰੀ ਸਭਾ ਦੀਵਾਨਾ ਦੀ ਪ੍ਰਬੰਧਕੀ ਕਮੇਟੀ ਵਲੋਂ ਕਿਸਾਨਾਂ ਦੀ ਭਲਾਈ ਲਈ ਲਿਆਂਦੇ ਖੇਤੀਬਾੜੀ ਸੰਦ <br/>
Ad Position 24