28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਾਰਕੀਟ ਕਮੇਟੀ ਦਫ਼ਤਰ ਤੋਂ ਹੜ੍ਹ ਪੀੜ੍ਹਤਾਂ ਲਈ 2 ਟਰੱਕ ਰਾਸ਼ਨ ਦੇ ਕੀਤੇ ਰਵਾਨਾ

Ad Position 21
No active advertisement
ਟਰੱਕ ਰਵਾਨਾ ਕਰਨ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ, ਚੇਅਰਮੈਨ ਪਰਮਿੰਦਰ ਸਿੰਘ ਭੰਗੂ ਤੇ ਹੋਰ | ਤਸਵੀਰ : ਰਿੰਪੀ ਸਟੂਡੀਓ <br/> 30-08-2025
ਬਰਨਾਲਾ, 29 ਅਗਸਤ (ਨਰਿੰਦਰ ਅਰੋੜਾ)-ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਲਈ ਰਾਹਤ ਕਾਰਜ ਚੱਲ ਰਹੇ ਹਨ | ਜਿਸ ਤਹਿਤ ਅੱਜ ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਤੋਂ ਵਿਧਾਇਕ ਸ: ਲਾਭ ਸਿੰਘ ਉੱਗੋਕੇ ਅਤੇ ਚੇਅਰਮੈਨ ਮਾਰਕੀਟ ਕਮੇਟੀ ਤੇ ਜ਼ਿਲ੍ਹਾ ਯੋਜਨਾ ਬੋਰਡ ਸ: ਪਰਮਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ 2 ਟਰੱਕ ਰਾਸ਼ਨ ਕਿੱਟਾਂ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਲਈ ਰਵਾਨਾ ਕੀਤੇ ਗਏ | ਗੱਲ ਕਰਦਿਆਂ ਵਿਧਾਇਕ ਸ: ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਭਾਰੀ ਮਾਰ ਝੱਲ ਰਿਹਾ ਹੈ ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਦੇ ਮੱਦੇਨਜ਼ਰ ਸੰਸਦ ਮੈਂਬਰ ਸ: ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਲੋਂ 1000 ਰਾਸ਼ਨ ਕਿੱਟ ਫ਼ਿਰੋਜ਼ਪੁਰ ਲਈ ਅੱਜ ਭੇਜੀ ਗਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤਹਿਤ ਅਸੀਂ ਇਕ-ਇਕ ਮਹੀਨੇ ਦੀ ਤਨਖ਼ਾਹ ਸਰਕਾਰੀ ਖ਼ਜ਼ਾਨੇ ਵਿਚ ਜਮਾ ਕਰਵਾਵਾਂਗੇ | ਇਸ ਮੌਕੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਇਸ ਵੇਲੇ ਦਾਨੀ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਲੋੜ ਹੈ ਤਾਂ ਜੋ ਇਸ ਮੁਸੀਬਤ ਦੀ ਘੜੀ ਦੇ ਵਿਚ ਇਕ ਦੂਜੇ ਦਾ ਸਹਾਰਾ ਬਣੀਏ | ਇਸ ਮੌਕੇ ਤਰਸੇਮ ਸਿੰਘ ਕਾਹਨੇਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ, ਗੁਰਜੋਤ ਸਿੰਘ ਭੱਠਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਅੰਮਿ੍ਤਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਵਿਕਰਮ ਸਿੰਘ ਧਨੌਲਾ, ਲਵਦੀਪ ਸਿੰਘ, ਕੇਵਲ ਕਿ੍ਸ਼ਨ ਸ਼ਾਹੀ, ਧਨੌਲਾ ਟਰੱਕ ਯੂਨੀਅਨ ਪ੍ਰਧਾਨ ਬੂਟਾ ਢਿੱਲੋਂ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਿ੍ਸ਼ਨ ਬਿੱਟੂ, ਇੰਦਰਜੀਤ ਸ਼ਰਮਾ ਧਨੌਲਾ, ਕੇਵਲ ਸਿੰਘ ਆਦਿ ਆਗੂ ਅਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਏ.ਐੱਮ ਕਾਲਜ ਵਿਖੇ 'ਆਪਣੇ ਸੰਵਿਧਾਨ ਨੂੰ ਜਾਣੋ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਾਉਣੀ ਸੀਜ਼ਨ ਦੇ ਸਬੰਧ 'ਚ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਸਕੱਤਰ ਮਾਰਕੀਟ ਕਮੇਟੀਆਂ ਨਾਲ ਮੀਟਿੰਗ <br/>
Ad Position 24