22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ, ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 31-08-2025
ਤਪਾ ਮੰਡੀ, 30 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 250 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਤਪਾ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸ਼ਰੀਫ ਖ਼ਾਨ ਤਪਾ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਦੌਰਾਨੇ ਗਸ਼ਤ ਬਰਨਾਲਾ ਤੋ ਬਠਿੰਡਾ ਰੋਡ ਤੇ ਕੱਚਾ ਰਸਤਾ ਜੋ ਪਿੰਡ ਮਹਿਤਾ ਨੂੰ ਜਾਂਦਾ ਹੈ ਪਰ ਜਾ ਰਹੇ ਸੀ ਤਾਂ ਪੁਲਿਸ ਨੂੰ ਕੱਚਾ ਰਸਤਾ ਮਹਿਤਾ ਪਰ ਝਾੜੀਆਂ ਦੇ ਪਾਸ ਇਕ ਨੌਜਵਾਨ ਵਿਅਕਤੀ ਬੈਠਾ ਦਿਖਾਈ ਦਿੱਤਾ ਜਿਸ ਦੇ ਹੱਥ ਵਿਚ ਇਕ ਲਿਫ਼ਾਫ਼ਾ ਫੜਿਆ ਹੋਇਆ ਸੀ ਦੀ ਫਰੋਲਾ ਫਰਾਲੀ ਕਰ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ | ਪੁਲਿਸ ਨੇ ਉਕਤ ਨੌਜਵਾਨ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਲਿਫ਼ਾਫ਼ੇ ਵਿਚੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਪਰੰਤ ਦੋਸ਼ੀ ਨੂੰ ਮੌਕੇ 'ਤੇ ਕਾਬੂ ਕੀਤਾ | ਉਕਤ ਦੋਸ਼ੀ ਨੇ ਪਹਿਚਾਣ ਵਜੋਂ ਆਪਣਾ ਨਾਂਅ ਮਨੀਸ਼ ਕੁਮਾਰ ਉਰਫ਼ ਲਵਲੀ ਪੁੱਤਰ ਪਵਨ ਕੁਮਾਰ ਵਾਸੀ ਨੇੜੇ ਗੈਸ ਏਜੰਸੀ ਤਪਾ ਦੱਸਿਆ | ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਮੁੱਖ ਮੁਨਸ਼ੀ ਦਵਿੰਦਰ ਸਿੰਘ, ਹੌਲਦਾਰ ਇਕਬਾਲ ਸਿੰਘ, ਹੌਲਦਾਰ ਜਗਦੀਪ ਸਿੰਘ ਅਤੇ ਹੌਲਦਾਰ ਭਰਤਇੰਦਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ-ਸੁਖਪੁਰ ਅਗਲੀ ਖ਼ਬਰ ਦਿਵਿਆਂਗ ਲੋਕ ਭਲਾਈ ਸੇਵਾ ਸੁਸਾਇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/>
Ad Position 24