22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਜਪਾ ਵਰਕਰਾਂ ਨੂੰ 'ਆਪ' ਸਰਕਾਰ ਵਲੋਂ ਖੱਜਲ ਖ਼ੁਆਰ ਕਰਨ ਦੇ ਵਿਰੋਧ 'ਚ ਰਾਜਪਾਲ ਨੂੰ ਭੇਜਿਆ ਮੰਗ-ਪੱਤਰ

Ad Position 21
No active advertisement
ਏ.ਡੀ.ਸੀ. ਮੈਡਮ ਅਨੁਪਿ੍ਤਾ ਜੌਹਲ ਨੂੰ ਮੰਗ ਪੱਤਰ ਦਿੰਦੇ ਹੋਏ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਆਗੂ | ਅਜੀਤ ਤਸਵੀਰ <br/> 31-08-2025
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਕਾਮਨ ਸਰਵਿਸ ਸੈਂਟਰਾਂ ਰਾਹੀਂ ਪਿੰਡਾਂ ਵਿਚ ਲਾਏ ਜਾ ਰਹੇ ਕੈਂਪ ਨੂੰ 'ਆਪ' ਸਰਕਾਰ ਵਲੋਂ ਜਬਰੀ ਬੰਦ ਕਰਵਾਉਣ ਅਤੇ ਇਸ ਨੂੰ ਡਾਟਾ ਕੁਲੈਕਸ਼ਨ ਦਾ ਨਾਂਅ ਦੇ ਕੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਖੱਜਲ ਖੁਆਰ ਕਰਨ ਦੇ ਵਿਰੋਧ ਵਿਚ ਭਾਜਪਾ ਹਲਕਾ ਭਦੌੜ ਦੇ ਇੰਚਾਰਜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਮੰਗ-ਪੱਤਰ ਭੇਜੇ ਗਏ | ਜੋ ਉਨ੍ਹਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪਿ੍ਤਾ ਜੌਹਲ ਨੂੰ ਸੌਂਪੇ ਗਏ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਸਬੰਧੀ ਕੈਂਪ ਲਾਉਣ ਲਈ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ ਹੁੰਦੀ ਕਿਉਂਕਿ ਇਹ ਸਕੀਮਾਂ ਕੇਂਦਰ ਸਰਕਾਰ ਵਲੋਂ ਗ਼ਰੀਬ ਲੋਕਾਂ ਅਤੇ ਕਿਸਾਨ ਭਰਾਵਾਂ ਲਈ ਬਣਾਈਆਂ ਹੋਈਆਂ ਹਨ ਪਰ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਇਹ ਸਕੀਮਾਂ ਲੋੜਵੰਦ ਲੋਕਾਂ ਤੱਕ ਪਹੁੰਚਣ ਨਹੀਂ ਦੇ ਰਹੀ ਅਤੇ ਪੁਲਿਸ ਪ੍ਰਸ਼ਾਸਨ ਦਾ ਗ਼ਲਤ ਇਸਤੇਮਾਲ ਕਰ ਕੇ ਕੈਂਪਾਂ ਨੂੰ ਧੱਕੇ ਨਾਲ ਬੰਦ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਈ ਤਾਂ ਸਾਨੂੰ ਮਜਬੂਰਨ ਹਾਈਕੋਰਟ ਵਿਚ ਜਨਹਿੱਤ ਪਟੀਸ਼ਨ ਪਾਉਣੀ ਪਵੇਗੀ ਕਿਉਂਕਿ ਇਹ ਪੰਜਾਬ ਸਰਕਾਰ ਲੋੜਵੰਦ ਲੋਕਾਂ ਨਾਲ ਧੱਕਾ ਕਰ ਰਹੀ ਹੈ | ਇਸ ਮੌਕੇ ਲੈਫ਼ਟੀਨੈਂਟ ਭੋਲਾ ਸਿੰਘ ਸਿੱਧੂ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਸੂਬੇਦਾਰ ਗੁਰਜੰਟ ਸਿੰਘ ਨਾਈਵਾਲਾ, ਅਵਤਾਰ ਸਿੰਘ ਸਿੱਧੂ, ਸੂਬੇਦਾਰ ਜਗਸੀਰ ਸਿੰਘ ਭੈਣੀ, ਸੂਬੇਦਾਰ ਕਮਲਜੀਤ ਸ਼ਰਮਾ, ਐਡਵੋਕੇਟ ਵਿਸ਼ਾਲ ਸ਼ਰਮਾ, ਹੌਲਦਾਰ ਬਸੰਤ ਸਿੰਘ ਉੱਗੋਕੇ, ਸਾਰਜੈਂਟ ਜਗਦੀਪ ਸਿੰਘ ਉੱਗੋਕੇ, ਗੁਰਦੇਵ ਸਿੰਘ ਮੱਕੜ, ਹੌਲਦਾਰ ਜਸਵਿੰਦਰ ਸਿੰਘ ਕੱਟੂ, ਤਰਲੋਚਨ ਸਿੰਘ ਜੋਧਪੁਰ, ਪਰਮਜੀਤ ਸਿੰਘ, ਚਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ-ਸੁਖਪੁਰ
Ad Position 24