22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡਿਪਟੀ ਕਮਿਸ਼ਨਰ ਨੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ

Ad Position 21
No active advertisement
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ | ਅਜੀਤ ਤਸਵੀਰ <br/> 31-08-2025
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੇ ਅਹਿਮ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪਿਛਲੇ ਦਿਨੀਂ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਆਗਾਮੀ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫ਼ੀਲਡ ਵਿਚ ਸਰਗਰਮ ਰਹਿਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਡਰੇਨੇਜ ਵਿਭਾਗ ਤੋਂ ਜ਼ਿਲ੍ਹੇ ਵਿਚਲੀਆਂ ਡਰੇਨਾਂ ਹਰੀਗੜ੍ਹ ਡਰੇਨ, ਧਨੌਲਾ ਡਰੇਨ, ਅਪਰ ਲਸਾੜਾ ਡਰੇਨ, ਕੁਰੜ ਡਰੇਨ, ਸ਼ਹਿਣਾ ਡਰੇਨ ਤੇ ਟੱਲੇਵਾਲ ਡਰੇਨ ਵਿਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ | ਜਿਸ 'ਤੇ ਸਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਡਰੇਨਾਂ ਵਿਚ ਪਾਣੀ ਦਾ ਪੱਧਰ ਘਟਿਆ ਹੈ ਅਤੇ ਖੇਤਾਂ ਦਾ ਪਾਣੀ ਡਰੇਨਾਂ ਵਿਚ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਨਰੇਗਾ ਦੀ ਮਦਦ ਨਾਲ ਡਰੇਨਾਂ ਵਿਚ ਘਾਹ-ਬੂਟੀ ਸਾਫ਼ ਕਰਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਰੁਕਾਵਟ ਨਾ ਆਵੇ | ਲੋਕ ਨਿਰਮਾਣ ਵਿਭਾਗ ਤੋਂ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ | ਜਿਸ 'ਤੇ ਐਕਸੀਅਨ ਵਲੋਂ ਦੱਸਿਆ ਗਿਆ ਕਿ 15 ਦੇ ਕਰੀਬ ਸੜਕਾਂ ਨੁਕਸਾਨੀਆਂ ਗਈਆਂ ਹਨ ਅਤੇ ਪਾਣੀ ਘਟਣ 'ਤੇ ਸੜਕਾਂ 'ਤੇ ਮਿੱਟੀ ਪਵਾਉਣ ਦਾ ਕੰਮ ਚੱਲ ਰਿਹਾ ਹੈ | ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਧੌਲਾ ਗਰਿੱਡ ਵਿਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਘਟਿਆ ਹੈ | ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿੰਡਾਂ ਵਿਚ ਪਾਣੀ ਦੇ ਨਮੂਨੇ ਲੈ ਕੇ ਟੈਸਟਿੰਗ ਕੀਤੀ ਜਾ ਰਹੀ ਹੈ ਤੇ ਹੁਣ ਤੱਕ ਦੇ ਨਮੂਨੇ ਪਾਸ ਹਨ | ਇਸ 'ਤੇ ਡਿਪਟੀ ਕਮਿਸ਼ਨਰ ਨੇ ਪਾਣੀ ਖੜ੍ਹਨ ਵਾਲੇ 2 ਦਰਜਨ ਦੇ ਕਰੀਬ ਪਿੰਡਾਂ ਵਿਚ ਸੈਂਪਲਿੰਗ ਪਹਿਲ ਦੇ ਆਧਾਰ 'ਤੇ ਕਰਾਉਣ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰੀ ਖੇਤਰਾਂ ਬਰਨਾਲਾ, ਤਪਾ, ਭਦੌੜ, ਧਨੌਲਾ ਆਦਿ ਵਿਚ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲਿਆ ਅਤੇ ਨੈਸ਼ਨਲ ਹਾਈਵੇਅ ਅਧਿਕਾਰੀਆਂ ਨੂੰ ਸਰਵਿਸ ਰੋਡ 'ਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐਸ.ਡੀ.ਐਮ. ਬਰਨਾਲਾ/ਤਪਾ ਮੈਡਮ ਸੋਨਮ, ਐਸ.ਡੀ.ਐਮ. ਮਹਿਲ ਕਲਾਂ ਜੁਗਰਾਜ ਸਿੰਘ ਕਾਹਲੋਂ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਸ਼ਹਿਰ ਦਾ ਦੌਰਾ ਅਗਲੀ ਖ਼ਬਰ ਭਾਜਪਾ ਵਰਕਰਾਂ ਨੂੰ 'ਆਪ' ਸਰਕਾਰ ਵਲੋਂ ਖੱਜਲ ਖ਼ੁਆਰ ਕਰਨ ਦੇ ਵਿਰੋਧ 'ਚ ਰਾਜਪਾਲ ਨੂੰ ਭੇਜਿਆ ਮੰਗ-ਪੱਤਰ
Ad Position 24