22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾਸ਼ਟਰੀ ਖੇਡ ਦਿਵਸ ਮੌਕੇ ਵੇਟ ਲਿਫ਼ਟਿੰਗ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 31-08-2025
ਬਰਨਾਲਾ, 30 ਅਗਸਤ (ਅਸ਼ੋਕ ਭਾਰਤੀ)-ਖੇਡ ਵਿਭਾਗ ਬਰਨਾਲਾ ਵਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮੌਕੇ ਵੇਟ ਲਿਫ਼ਟਿੰਗ ਦੇ ਮੁਕਾਬਲੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿਖੇ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ: ਕਮਲਜੀਤ ਸਿੰਘ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ, ਡੀ.ਐਮ. ਸਪੋਰਟਸ ਸ੍ਰੀ ਸਿਮਰਦੀਪ ਸਿੰਘ, ਬਲਦੇਵ ਸਿੰਘ ਮਾਨ ਪੋਲਵਾਲਟ ਖਿਡਾਰੀ, ਗੁਰਮੇਲ ਸਿੰਘ ਨੈੱਟਬਾਲ ਦੇ ਕੌਮਾਂਤਰੀ ਖਿਡਾਰੀ ਅਤੇ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮੇਜਰ ਧਿਆਨ ਚੰਦ ਜੀ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ | ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਛੀਨੀਵਾਲ ਵਿਚ ਹਾਕੀ ਅਤੇ ਹੰਡਿਆਇਆ ਵਿਖੇ ਨੈੱਟਬਾਲ ਮੁਕਾਬਲੇ ਕਰਵਾਏ ਗਏ | ਇਸ ਮੌਕੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਖੇਡ ਵਿਭਾਗ ਦੇ ਸਮੂਹ ਕੋਚ, ਦਫ਼ਤਰੀ ਸਟਾਫ਼ ਤੇ ਖਿਡਾਰੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਜਗਜੀਤਪੁਰਾ ਵਿਖੇ ਇਕਾਈ ਦੀ ਚੋਣ <br/> ਅਗਲੀ ਖ਼ਬਰ ਪਿੰਡ ਮੌੜਾਂ ਵਿਖੇ ਕਾਂਗਰਸੀ ਆਗੂਆਂ ਨੇ ਮੀਟਿੰਗ ਕੀਤੀ <br/>
Ad Position 24