22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਕਿਯੂ ਲੱਖੋਵਾਲ ਵਲੋਂ ਜਗਜੀਤਪੁਰਾ ਵਿਖੇ ਇਕਾਈ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 31-08-2025
ਸ਼ਹਿਣਾ, 30 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਜਗਜੀਤਪੁਰਾ ਵਿਖੇ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਜੰਟ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਨਾਇਬ ਸਿੰਘ ਟੱਲੇਵਾਲ ਬਲਾਕ ਪ੍ਰਧਾਨ ਨੇ ਕਿਹਾ ਕਿ ਜੱਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਆਦੇਸ਼ਾਂ ਮੁਤਾਬਿਕ ਜ਼ਿਲੇ੍ਹ ਦੇ ਕ੍ਰਮਵਾਰ ਪਿੰਡਾਂ ਵਿਚ ਇਕਾਈਆਂ ਗਠਿਤ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਗਜੀਤਪੁਰਾ ਵਿਖੇ ਕੀਤੀ ਗਈ ਚੋਣ ਵਿਚ ਚਮਕੌਰ ਸਿੰਘ ਇਕਾਈ ਪ੍ਰਧਾਨ, ਕਮਲਜੀਤ ਸਿੰਘ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਿੰਦਰ ਸਿੰਘ, ਤਾਜ ਮੁਹੰਮਦ, ਰਿਫਾਨ ਮੁਹੰਮਦ, ਸੁਖਵਿੰਦਰ ਸਿੰਘ ਆਦਿ ਨੂੰ ਵੀ ਇਕਾਈ ਵਿਚ ਮੈਂਬਰ ਲਿਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਪੱਖੋਕੇ, ਮਲਾਗਰ ਸਿੰਘ, ਚਮਕੌਰ ਸਿੰਘ, ਅਮਰਜੀਤ ਸਿੰਘ, ਨਾਇਬ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਹਲਕਾ ਬਰਨਾਲਾ ਦੀ ਮੀਟਿੰਗ <br/> ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਵੇਟ ਲਿਫ਼ਟਿੰਗ ਮੁਕਾਬਲੇ ਕਰਵਾਏ <br/>
Ad Position 24