22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਡਾ. ਰਹਿਮਾਨ ਦੀ ਅਗਵਾਈ ਹੇਠ ਮਲੇਰਕੋਟਲਾ ਤੋਂ ਹੜ੍ਹ ਪੀੜਤਾਂ ਲਈ ਹਰੇ-ਚਾਰੇ ਦੇ ਟਰੱਕ ਰਵਾਨਾ

Ad Position 21
No active advertisement
ਹੜ੍ਹ ਪ੍ਰਭਾਵਿਤ ਖੇਤਰਾਂ ਲਈ ਹਰੇ-ਚਾਰੇ ਦੇ ਟਰੱਕ ਰਵਾਨਾ ਕਰਦੇ ਹੋਏ ਵਿਧਾਇਕ ਡਾ. ਰਹਿਮਾਨ ਅਤੇ ਹੋਰ ਆਗੂ | ਤਸਵੀਰ : ਸਰੌਦ <br/> 31-08-2025
ਮਲੇਰਕੋਟਲਾ, 30 ਅਗਸਤ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਮਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਪਸ਼ੂਆਂ ਲਈ ਹਰਾ-ਚਾਰਾ ਅਤੇ ਹੋਰ ਵਸਤੂਆਂ ਦੇ ਟਰੱਕ ਰਵਾਨਾ ਕੀਤੇ ਗਏ | ਜਿਸ ਦੇ ਵਿਚ ਪਸ਼ੂਆਂ ਲਈ ਅਚਾਰ ਦੀਆਂ ਗੱਠਾਂ ਤੋਂ ਇਲਾਵਾ ਪੀੜਤਾਂ ਲਈ ਰਾਹਤ ਸਮਗਰੀ ਸ਼ਾਮਿਲ ਹੈ | ਟਰੱਕ ਰਵਾਨਾ ਕਰਨ ਸਮੇਂ ਡਾ. ਰਹਿਮਾਨ ਨੇ ਕਿਹਾ ਕਿ ਹੜ੍ਹਾਂ ਦੀ ਬੇਹੱਦ ਨਾਜ਼ੁਕ ਸਥਿਤੀ 'ਚੋਂ ਗੁਜ਼ਰ ਰਹੇ ਲੋੜਵੰਦ ਲੋਕਾਂ ਲਈ ਰਾਹਤ ਸਮਗਰੀ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਵੀ ਲਗਾਤਾਰ ਕੀਤਾ ਜਾ ਰਿਹਾ ਹੈ, ਜੋ ਵੱਖ-ਵੱਖ ਇਲਾਕਿਆਂ ਤੋਂ ਟਰੈਕਟਰ ਟਰਾਲੀਆਂ ਅਤੇ ਟਰੱਕਾਂ ਰਾਹੀਂ ਹੜ੍ਹ ਪੀੜਤ ਖੇਤਰਾਂ ਲਈ ਭੇਜੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਇਸ ਅÏਖੀ ਘੜੀ ਦੇ ਅੰਦਰ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿਚ ਹੜ੍ਹ ਪੀੜਤ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦਿਆਂ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ | ਹਲਕਾ ਵਿਧਾਇਕ ਨੇ ਮਲੇਰਕੋਟਲਾ ਦੇ ਆਵਾਮ ਨੂੰ ਅਪੀਲ ਕੀਤੀ ਕਿ ਉਹ ਸਾਰੇ ਪੀੜਤ ਪਰਿਵਾਰਾਂ ਦੀ ਮਦਦ ਲਈ ਆਪਣਾ ਬਣਦਾ ਯੋਗਦਾਨ ਪਾਉਣ | ਜ਼ਿਕਰਯੋਗ ਹੈ ਕਿ ਵਿਧਾਇਕ ਡਾਕਟਰ ਰਹਿਮਾਨ ਦੇ ਧਰਮ ਪਤਨੀ ਬੀਬਾ ਫਰਿਆਲ ਰਹਿਮਾਨ ਪਿਛਲੇ ਕਈ ਦਿਨਾਂ ਤੋਂ ਸੁਲਤਾਨਪੁਰ ਲੋਧੀ ਵਿਖੇ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ | ਇਸ ਮੌਕੇ ਹਲਕਾ ਵਿਧਾਇਕ ਦੇ ਪੀ.ਏ. ਗੁਰਮੁਖ ਸਿੰਘ ਸਰਪੰਚ ਖਾਨਪੁਰ, ਸੀਨੀਅਰ 'ਆਪ' ਆਗੂ ਗੁਰਮੀਤ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਲਾਕ ਪ੍ਰਧਾਨ ਅਬਦੁਲ ਹਲੀਮ, ਯਾਸਰ ਅਰਾਫਾਤ ਯਾਸੀਨ ਨੇਸਤੀ, ਸਾਬਕਾ ਐਮ.ਸੀ. ਲਿਆਕਤ ਜਮਾਲਪੁਰਾ, ਡਾਕਟਰ ਚਮਕੌਰ ਸਿੰਘ ਧਨੋ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਮਲੂਕ ਸਿੰਘ ਵਲੋਂ ਮੀਂਹ ਨਾਲ ਨੁਕਸਾਨੇ ਘਰਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਰਾਹੁਲਇੰਦਰ ਸਿੰਘ ਸਿੱਧੂ ਭੱਠਲ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
Ad Position 24