22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਰਪੰਚ ਮਲੂਕ ਸਿੰਘ ਵਲੋਂ ਮੀਂਹ ਨਾਲ ਨੁਕਸਾਨੇ ਘਰਾਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 31-08-2025
ਟੱਲੇਵਾਲ, 30 ਅਗਸਤ (ਸੋਨੀ ਚੀਮਾ)-ਪਿਛਲੇ ਦਿਨੀਂ ਪਏ ਮੀਂਹ ਕਾਰਨ ਇਲਾਕੇ ਦੇ ਪਿੰਡਾਂ ਵਿਚ ਲੋੜਵੰਦ ਪਰਿਵਾਰਾਂ ਦੇ ਘਰ ਵੱਡੀ ਪੱਧਰ 'ਤੇ ਨੁਕਸਾਨੇ ਗਏ ਹਨ | ਜਿਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵਲੋਂ ਹਰਕਤ ਵਿਚ ਆਉਂਦਿਆਂ ਪਿੰਡਾਂ ਵਿਚ ਹੋਏ ਨੁਕਸਾਨ ਸਬੰਧੀ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਕਾਰਜ ਲਈ ਪੰਚਾਇਤੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਹਨ | ਜਿਸ ਦੇ ਚੱਲਦਿਆਂ ਪਿੰਡ ਚੀਮਾ ਵਿਖੇ ਵੀ ਸਰਪੰਚ ਮਲੂਕ ਸਿੰਘ ਧਾਲੀਵਾਲ ਵਲੋਂ ਨੁਕਸਾਨੇ ਘਰਾਂ ਦਾ ਸਰਵੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਵਿਚ ਦੋ ਵਿਅਕਤੀਆਂ ਦੀਆਂ ਛੱਤਾਂ ਡਿੱਗਣ ਤੋਂ ਇਲਾਵਾ ਕਈ ਘਰਾਂ ਨੂੰ ਤਰੇੜਾਂ ਆਈਆਂ ਹਨ | ਜਿਸ ਦੀ ਰਿਪੋਰਟ ਤਿਆਰ ਕਰ ਕੇ ਪ੍ਰਸ਼ਾਸਨ ਨੂੰ ਸੌਂਪੀ ਜਾਵੇਗੀ | ਉਨ੍ਹਾਂ ਕਿਹਾ ਕਿ ਮੌਸਮ ਅਜੇ ਵੀ ਸਾਫ਼ ਨਹੀਂ ਹੋਇਆ ਹੈ | ਜਿਸ ਲਈ ਅਣਸੇਫ ਘਰਾਂ ਦੇ ਮਾਲਕਾਂ ਨੂੰ ਉਕਤ ਘਰ ਛੱਡ ਕੇ ਸਾਂਝੀਆਂ ਥਾਵਾਂ 'ਤੇ ਸ਼ਿਫ਼ਟ ਕਰਨ ਸਬੰਧੀ ਵੀ ਵਿਊਾਤਬੰਦੀ ਕੀਤੀ ਜਾ ਰਹੀ ਹੈ | ਇਸ ਸਮੇਂ ਉਨ੍ਹਾਂ ਨਾਲ ਪੰਚ ਜਸਵੀਰ ਸਿੰਘ ਰਮਨਾ, ਨੈਬ ਸਿੰਘ ਖ਼ਾਲਸਾ, ਪਿੰਦਰ ਧਾਲੀਵਾਲ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਜੀਦਕੇ ਖ਼ੁਰਦ 'ਚ ਆਰਜ਼ੀ ਰਾਹਤ ਕੈਂਪ ਸਥਾਪਤ <br/> ਅਗਲੀ ਖ਼ਬਰ ਵਿਧਾਇਕ ਡਾ. ਰਹਿਮਾਨ ਦੀ ਅਗਵਾਈ ਹੇਠ ਮਲੇਰਕੋਟਲਾ ਤੋਂ ਹੜ੍ਹ ਪੀੜਤਾਂ ਲਈ ਹਰੇ-ਚਾਰੇ ਦੇ ਟਰੱਕ ਰਵਾਨਾ
Ad Position 24